ਨਵੀਂ ਦਿੱਲੀ- ਬੀਤੇ ਦਿਨ ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਤੇਜ਼ ਹਨੇਰੀ ਤੇ ਤੂਫਾਨ ਨੇ ਰੱਜ ਕੇ ਕਹਿਰ ਵਰ੍ਹਾਇਆ, ਜਿਸ ਕਾਰਨ ਲੋਕਾਂ ਨੂੰ ਬੇਹੱਦ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸੇ ਦੌਰਾਨ ਰਾਜਧਾਨੀ ਦਿੱਲੀ ਤੋਂ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਨੇਰੀ-ਤੂਫ਼ਾਨ ਮਗਰੋਂ ਬਾਰਿਸ਼ ਤੇ ਗੜ੍ਹੇਮਾਰੀ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।
ਹਾਲਾਤ ਇਹ ਸੀ ਕਿ ਦਿੱਲੀ, ਗਾਜ਼ੀਆਬਾਦ, ਨੋਇਡਾ ਤੇ ਗ੍ਰੇਟਰ ਨੋਇਡਾ 'ਚ ਤੇਜ਼ ਹਵਾ ਕਾਰਨ ਕਈ ਦਰੱਖਤ ਉੱਖੜ ਗਏ ਤੇ ਬਿਜਲੀ ਦੇ ਖੰਭੇ ਤੇ ਹੋਰਡਿੰਗਜ਼ ਡਿੱਗ ਗਏ, ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ। ਇਸ ਦੌਰਾਨ ਦਿੱਲੀ ਦੇ ਨਿਜ਼ਾਮੁਦੀਨ ਇਲਾਕੇ 'ਚ ਬਿਜਲੀ ਦਾ ਖੰਭਾ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦਿੱਲੀ ਦੇ ਗੋਕੁਲਪੁਰੀ 'ਚ ਇਕ 22 ਸਾਲਾ ਬਾਈਕ ਸਵਾਰ ਨੌਜਵਾਨ ਦੀ ਦਰੱਖ਼ਤ ਡਿੱਗਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ- 1000 ਡਾਲਰ ਲੈ ਕੇ 68 ਗ਼ੈਰ-ਕਾਨੂੰਨੀ ਪ੍ਰਵਾਸੀ ਅਮਰੀਕਾ ਤੋਂ ਹੋਏ Self Deport
ਇਸ ਤੋਂ ਇਲਾਵਾ ਗ੍ਰੇਟਰ ਨੋਇਡਾ 'ਚ ਵੀ ਦਰੱਖ਼ਤ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਕਈ ਲੋਕ ਹੋਰ ਵੀ ਜ਼ਖ਼ਮੀ ਹੋ ਗਏ ਤੇ ਕਈ ਦਰੱਖ਼ਤ ਗੱਡੀਆਂ ਤੇ ਘਰਾਂ 'ਤੇ ਵੀ ਡਿੱਗ ਗਏ, ਜਿਸ ਕਾਰਨ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ। ਹਨੇਰੀ ਕਾਰਨ ਕਈ ਇਲਾਕਿਆਂ 'ਚ ਬਿਜਲੀ ਦੇ ਖੰਭੇ ਵੀ ਟੁੱਟ ਕੇ ਡਿੱਗ ਗਏ ਹਨ, ਜਿਸ ਕਾਰਨ ਬਿਜਲੀ ਸਪਲਾਈ ਵੀ ਠੱਪ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਸਮੇਂ ਪੂਰਾ ਉੱਤਰੀ ਭਾਰਤ ਅੱਗ ਵਰ੍ਹਾਊ ਗਰਮੀ ਨਾਲ ਜੂਝ ਰਿਹਾ ਹੈ ਤੇ ਲੋਕਾਂ ਨੂੰ ਉਮੀਦ ਸੀ ਕਿ ਬਾਰਿਸ਼ ਨਾਲ ਉਨ੍ਹਾਂ ਨੂੰ ਮੌਸਮ ਦੇ ਕਹਿਰ ਤੋਂ ਕੁਝ ਹੱਦ ਤੱਕ ਰਾਹਤ ਮਿਲੇਗੀ, ਪਰ ਮੀਂਹ ਦੇ ਨਾਲ ਆਏ ਇਸ ਹਨੇਰੀ ਤੂਫ਼ਾਨ ਨੇ ਰਾਹਤ ਦਿਵਾਉਣ ਦੀ ਬਜਾਏ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।
ਇਹ ਵੀ ਪੜ੍ਹੋ- ਪਲਾਂ 'ਚ ਉੱਜੜ ਗਿਆ ਪੂਰਾ ਪਰਿਵਾਰ ! ਵਿਆਹ 'ਤੇ ਜਾਂਦੇ ਸਮੇਂ ਪਿਓ-ਧੀ ਦੀ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Pakistan ਖ਼ਿਲਾਫ਼ ਭਾਰਤ ਦਾ ਤਾਜ਼ਾ ਐਕਸ਼ਨ, ਹਾਈ ਕਮਿਸ਼ਨ ਦੇ ਇਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦਾ ਹੁਕਮ
NEXT STORY