ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿੱਚ ਕਾਂਵੜ ਯਾਤਰਾ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਯਾਤਰਾ ਰੂਟ ਨੂੰ 57 ਜ਼ੋਨਾਂ ਅਤੇ 155 ਸੈਕਟਰਾਂ ਵਿੱਚ ਵੰਡ ਕੇ ਨਿਗਰਾਨੀ ਵਧਾ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਮੇਰਠ ਖੇਤਰ ਵਿੱਚ 8,000 ਤੋਂ ਵੱਧ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 1,166 ਮਹਿਲਾ ਪੁਲਸ ਕਰਮਚਾਰੀ ਵੀ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਉਦੇਸ਼ਾਂ ਲਈ ਡਰੋਨ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ, ਬਾਬਾ ਔਘੜਨਾਥ, ਨਾਗੇਸ਼ਵਰ ਮਹਾਦੇਵ ਅਤੇ ਮਹਾਂਬਿਲੇਸ਼ਵਰਨਾਥ ਮੰਦਰਾਂ ਵਿੱਚ ਜਲਭਿਸ਼ੇਕ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ।
ਮੰਦਰ ਕਮੇਟੀ ਦੇ ਪ੍ਰਧਾਨ ਸਤੀਸ਼ ਸਿੰਘਲ ਦੇ ਅਨੁਸਾਰ, ਇਸ ਵਾਰ ਦੋ ਲੱਖ ਤੋਂ ਵੱਧ ਕਾਂਵੜੀਆ ਦੇ ਔਘੜਨਾਥ ਮੰਦਰ ਵਿੱਚ ਜਲਭਿਸ਼ੇਕ ਕਰਨ ਦੀ ਉਮੀਦ ਹੈ। ਪ੍ਰਸ਼ਾਸਨ ਨੇ ਜ਼ਿਲ੍ਹੇ ਭਰ ਵਿੱਚ ਕੁੱਲ 838 ਕੈਂਪ ਲਗਾਏ ਹਨ, ਜਿਨ੍ਹਾਂ ਵਿੱਚੋਂ 464 ਕੈਂਪ ਹਾਈਵੇਅ 'ਤੇ ਸਥਿਤ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਭੋਜਨ ਵੰਡ, ਸਿਹਤ ਜਾਂਚ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੈਨਸ਼ਨਾਂ 'ਚ ਤਿੰਨ ਗੁਣਾ ਵਾਧਾ ! CM ਨੇ ਕਰ ਦਿੱਤਾ ਵੱਡਾ ਐਲਾਨ
ਮੇਰਠ ਡਿਵੀਜ਼ਨਲ ਕਮਿਸ਼ਨਰ ਡਾ. ਰਿਸ਼ੀਕੇਸ਼ ਭਾਸਕਰ ਯਸ਼ੋਦ ਨੇ ਕਿਹਾ ਕਿ ਕਾਂਵੜ ਰੂਟ 'ਤੇ ਹਰ ਭੋਜਨ ਦੁਕਾਨ 'ਤੇ ਰੇਟ ਸੂਚੀ, ਮਾਲਕ ਬਾਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਨੰਬਰ ਪ੍ਰਦਰਸ਼ਿਤ ਕਰਨਾ ਲਾਜ਼ਮੀ ਹੋਵੇਗਾ। ਕਮਿਸ਼ਨਰ ਨੇ ਕਿਹਾ ਕਿ ਫੂਡ ਸੇਫਟੀ ਵਿਭਾਗ ਇਹ ਯਕੀਨੀ ਬਣਾਏਗਾ ਕਿ ਹਰ ਦੁਕਾਨ ਕੋਲ ਫੂਡ ਸੇਫਟੀ ਰਜਿਸਟ੍ਰੇਸ਼ਨ ਦਾ ਸਰਟੀਫਿਕੇਟ ਹੋਵੇ, ਜਿਸ ਵਿੱਚ ਦੁਕਾਨਦਾਰ ਦਾ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਸਪੱਸ਼ਟ ਤੌਰ 'ਤੇ ਦਰਜ ਹੋਵੇ ਤਾਂ ਜੋ ਹਰ ਵਿਅਕਤੀ ਦੁਕਾਨਾਂ ਦੀ ਪ੍ਰਮਾਣਿਕਤਾ ਤੋਂ ਜਾਣੂ ਹੋਵੇ।
ਜ਼ਿਲ੍ਹਾ ਮੈਜਿਸਟ੍ਰੇਟ ਡਾ. ਵੀ.ਕੇ. ਸਿੰਘ ਨੇ ਦੱਸਿਆ ਕਿ ਕਾਂਵੜ ਰੂਟ 'ਤੇ ਸਾਰੇ ਹੋਟਲਾਂ, ਢਾਬਿਆਂ ਅਤੇ ਰੈਸਟੋਰੈਂਟਾਂ ਵਿੱਚ ਮਾਸ, ਮੱਛੀ ਅਤੇ ਆਂਡੇ ਪਕਾਉਣ 'ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ ਦੀਆਂ 10 ਤੋਂ ਵੱਧ ਟੀਮਾਂ ਨਿਰੀਖਣ ਵਿੱਚ ਲੱਗੀਆਂ ਹੋਈਆਂ ਹਨ। ਅਧਿਕਾਰੀ ਨੇ ਕਿਹਾ ਕਿ ਇਹ ਕਦਮ ਯਾਤਰਾ ਰੂਟ ਦੀ ਪਵਿੱਤਰਤਾ ਬਣਾਈ ਰੱਖਣ ਅਤੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਪੁਲਸ ਦੇ ਵਧੀਕ ਡਾਇਰੈਕਟਰ ਜਨਰਲ (ਜ਼ੋਨ) ਭਾਨੂ ਭਾਸਕਰ ਨੇ ਪ੍ਰਯਾਗਰਾਜ ਵਿੱਚ ਹੋਏ ਮਹਾਂਕੁੰਭ ਦੀ ਤਰਜ਼ 'ਤੇ ਪੁਲਿਸ ਮੁਲਾਜ਼ਮਾਂ ਲਈ ਇੱਕ ਡਿਊਟੀ ਯੋਜਨਾ ਜਾਰੀ ਕੀਤੀ ਹੈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਪੁਲਸ ਮੁਲਾਜ਼ਮ ਡਿਊਟੀ ਦੌਰਾਨ ਵੀਡੀਓ ਨਾ ਬਣਾਉਣ ਅਤੇ ਸੋਸ਼ਲ ਮੀਡੀਆ 'ਤੇ ਸਾਂਝਾ ਨਾ ਕਰਨ ਅਤੇ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਦੋਸ਼ੀ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
3,00,00,000 ਰੁਪਏ ਦਾ ਚਿਕਨ ਖਾਣਗੇ ਕੁੱਤੇ, ਨਿਗਮ ਦਾ ਵੱਡਾ ਫ਼ੈਸਲਾ
NEXT STORY