ਗਾਜ਼ੀਆਬਾਦ : ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਵਿੱਚ ਅੰਤਰਰਾਸ਼ਟਰੀ ਸਟੇਡੀਅਮ ਦੇ ਨਿਰਮਾਣ ਵਿੱਚ ਆ ਰਹੀਆਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰ ਦਿੱਤਾ ਗਿਆ ਹੈ। ਹੁਣ ਇਹ ਸਟੇਡੀਅਮ ਜਲਦੀ ਹੀ ਤਿਆਰ ਹੋ ਜਾਵੇਗਾ। ਅੰਤਰਰਾਸ਼ਟਰੀ ਸਟੇਡੀਅਮ ਬਣਾਉਣ ਲਈ ਪਿਛਲੇ 9 ਸਾਲਾਂ ਤੋਂ ਸੰਘਰਸ਼ ਚੱਲ ਰਿਹਾ ਸੀ। ਸਟੇਡੀਅਮ ਲਈ ਜ਼ਮੀਨ ਦੀ ਨਿਸ਼ਾਨਦੇਹੀ ਵੀ ਕੀਤੀ ਗਈ ਸੀ ਪਰ ਕਈ ਕਾਰਨਾਂ ਕਰਕੇ ਸਟੇਡੀਅਮ ਦਾ ਕੰਮ ਰੁਕ ਗਿਆ ਸੀ।
ਇਹ ਵੀ ਪੜ੍ਹੋ - ਚੈੱਕ ਗਣਰਾਜ ਦੀ ਕ੍ਰਿਸਟੀਨਾ ਪਿਜ਼ਕੋਵਾ ਦੇ ਸਿਰ ਸਜਿਆ ਤਾਜ, ਬਣੀ ਮਿਸ ਵਰਲਡ 2024
ਕੇਂਦਰੀ ਰਾਜ ਮੰਤਰੀ ਵੀਕੇ ਸਿੰਘ ਨੇ ਗਾਜ਼ੀਆਬਾਦ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਗਾਜ਼ੀਆਬਾਦ ਵਿੱਚ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਨਿਰਮਾਣ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰ ਦਿੱਤਾ ਹੈ। ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਸਮਾਗਮ ਅੱਜ ਐਤਵਾਰ 10 ਮਾਰਚ ਨੂੰ ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਅਤੇ ਵੀਕੇ ਸਿੰਘ ਦੀ ਮੌਜੂਦਗੀ ਵਿੱਚ ਰੱਖਿਆ ਜਾਵੇਗਾ। ਵੀਕੇ ਸਿੰਘ ਨੇ ਦੱਸਿਆ ਕਿ ਸਟੇਡੀਅਮ ਵਿੱਚ 55 ਹਜ਼ਾਰ ਦਰਸ਼ਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨਰ ਨੇ ਚੁੱਕਿਆ ਵੱਡਾ ਕਦਮ, ਅਹੁਦੇ ਤੋਂ ਦਿੱਤਾ ਅਸਤੀਫ਼ਾ
ਜਾਣਕਾਰੀ ਅਨੁਸਾਰ ਪਹਿਲੇ ਪੜਾਅ ਦੌਰਾਨ 400 ਕਰੋੜ ਰੁਪਏ ਅਤੇ ਦੂਜੇ ਪੜਾਅ ਦੌਰਾਨ 50 ਕਰੋੜ ਰੁਪਏ ਖਰਚ ਕੀਤੇ ਜਾਣਗੇ। ਚਾਰਦੀਵਾਰੀ ਬਣਾਉਣ ਆਦਿ ਲਈ ਸਾਈਟ 'ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਸਟੇਡੀਅਮ ਦੀ ਉਸਾਰੀ ਦਾ ਕੰਮ ਅਗਲੇ ਦੋ ਸਾਲਾਂ ਵਿੱਚ 2026 ਤੱਕ ਪੂਰਾ ਹੋ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੰਗਾ ਨਦੀ 'ਚ ਛੱਡੇ ਗਏ 75 ਮਗਰਮੱਛ ਦੇ ਬੱਚੇ
NEXT STORY