ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕੌਮਾਂਤਰੀ ਮਹਿਲਾ ਦਿਵਸ 'ਤੇ ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਔਰਤਾਂ ਦੇ ਮਜ਼ਬੂਤੀਕਰਨ ਲਈ ਕਈ ਫੈਸਲੇ ਲਏ ਹਨ, ਜਿਸ 'ਤੇ ਉਨ੍ਹਾਂ ਨੂੰ ਮਾਣ ਹੈ। ਕੌਮਾਂਤਰੀ ਮਹਿਲਾ ਦਿਵਸ 'ਤੇ ਆਪਣੇ ਸੰਦੇਸ਼ 'ਚ ਮੋਦੀ ਨੇ ਕਿਹਾ,''ਕੌਮਾਂਤਰੀ ਮਹਿਲਾ ਦਿਵਸ ਮੌਕੇ ਅਸੀਂ ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹਾਂ। ਸਾਨੂੰ ਮਾਣ ਹੈ ਕਿ ਅਸੀਂ ਕਈ ਅਜਿਹੇ ਫੈਸਲੇ ਲਏ ਹਨ, ਜਿਸ ਨਾਲ ਮਹਿਲਾ ਮਜ਼ਬੂਤੀਕਰਨ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਟਵੀਟ 'ਚ ਕਿਹਾ,''ਹਰੇਕ ਭਾਰਤੀ ਨੂੰ ਵੱਖ-ਵੱਖ ਖੇਤਰਾਂ 'ਚ ਔਰਤਾਂ ਦੀਆਂ ਉਪਲੱਬਧੀਆਂ 'ਤੇ ਮਾਣ ਹੈ। ਜ਼ਿਕਰਯੋਗ ਹੈ ਕਿ ਹਰ ਸਾਲ 8 ਮਾਰਚ ਕੌਮਾਂਤਰੀ ਮਹਿਲਾ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ।
ਗੋਲੀ ਦੀ ਆਵਾਜ਼ ਨਾਲ ਡੱਕੇ ਜਾਂਦੇ ਨੇ ਹਲ
NEXT STORY