ਨੈਸ਼ਨਲ ਡੈਸਕ : ਮਣੀਪੁਰ ਸਰਕਾਰ ਨੇ ਬੁੱਧਵਾਰ ਨੂੰ ਸੂਬੇ 'ਚ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ ਨੂੰ ਹੋਰ ਵਧਾ ਦਿੱਤਾ ਹੈ। ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਰਾਜ ਮਣੀਪੁਰ ਵਿੱਚ ਅਗਲੇ 5 ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ। ਮਣੀਪੁਰ ਸਰਕਾਰ ਨੇ ਬੁੱਧਵਾਰ ਨੂੰ ਸੂਬੇ 'ਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਨੂੰ 10 ਜੁਲਾਈ ਤੱਕ ਵਧਾ ਦਿੱਤਾ ਹੈ। 3 ਮਈ ਨੂੰ ਮਣੀਪੁਰ ਸਰਕਾਰ ਨੇ ਸਭ ਤੋਂ ਪਹਿਲਾਂ ਮਣੀਪੁਰ 'ਚ ਬ੍ਰਾਡਬੈਂਡ ਸਮੇਤ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਮਣੀਪੁਰ ਹਾਈ ਕੋਰਟ ਨੇ ਸੂਬੇ ਦੀ ਬੀਰੇਨ ਸਿੰਘ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਹਿੰਸਾ ਪ੍ਰਭਾਵਿਤ ਰਾਜ ਵਿੱਚ ਅੰਸ਼ਕ ਤੌਰ 'ਤੇ ਇੰਟਰਨੈੱਟ ਸੇਵਾ ਬਹਾਲ ਕਰਨ ਦਾ ਨਿਰਦੇਸ਼ ਦਿੱਤਾ ਸੀ।
ਇਹ ਵੀ ਪੜ੍ਹੋ : ਅਮਰੀਕਾ: ਸਾਊਥ ਕੈਰੋਲੀਨਾ ਦੇ ਸ਼ਹਿਰ 'ਚ ਜਹਾਜ਼ ਹਾਦਸਾਗ੍ਰਸਤ, 5 ਲੋਕਾਂ ਦੀ ਮੌਤ
ਹਿੰਸਾ ਪ੍ਰਭਾਵਿਤ ਮਣੀਪੁਰ ਵਿੱਚ ਪਹਿਲੀ ਤੋਂ 8ਵੀਂ ਜਮਾਤ ਤੱਕ ਦੇ ਸਕੂਲ ਕਰੀਬ 2 ਮਹੀਨਿਆਂ ਬਾਅਦ ਬੁੱਧਵਾਰ ਨੂੰ ਖੁੱਲ੍ਹ ਗਏ। ਬੱਚੇ ਸਵੇਰੇ ਹੀ ਸਕੂਲ ਪਹੁੰਚ ਗਏ। ਸਕੂਲ ਆਉਣ ਦੀ ਖੁਸ਼ੀ ਬੱਚਿਆਂ ਦੇ ਚਿਹਰਿਆਂ 'ਤੇ ਸਾਫ਼ ਵੇਖੀ ਜਾ ਸਕਦੀ ਸੀ ਪਰ ਉਨ੍ਹਾਂ ਦੇ ਚਿਹਰਿਆਂ 'ਤੇ ਡਰ ਵੀ ਝਲਕ ਰਿਹਾ ਸੀ। ਇਸ ਨੂੰ ਸੂਬੇ ਵਿੱਚ ਸ਼ਾਂਤੀ ਬਹਾਲੀ ਦੀ ਦਿਸ਼ਾ 'ਚ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਬੱਚਿਆਂ ਦੀ ਹਾਜ਼ਰੀ ਘੱਟ ਰਹੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਪਾਰੀਆਂ ਨੇ GST ਅਧਿਕਾਰੀਆਂ ਨੂੰ ਹੀ ਕਰ ਲਿਆ ਅਗਵਾ, ਰਿਹਾਈ ਲਈ ਰੱਖੀ ਇਹ ਮੰਗ
NEXT STORY