ਕਰਨਾਲ- ਹਰਿਆਣਾ ਦੇ ਕਰਨਾਲ ’ਚ ਕੱਲ ਯਾਨੀ ਮੰਗਲਵਾਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਜ਼ਿਲ੍ਹੇ ’ਚ ਮਾਹੌਲ ਗਰਮ ਹੈ। ਮਹਾਪੰਚਾਇਤ ਨੂੰ ਲੈ ਕੇ ਜਿੱਥੇ ਕਿਸਾਨ ਪੂਰੀ ਤਿਆਰੀ ਕਰ ਚੁਕੇ ਹਨ, ਉੱਥੇ ਹੀ ਕਰਨਾਲ ਪ੍ਰਸ਼ਾਸਨ ਵੀ ਇਸ ਲਈ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਪ੍ਰਸ਼ਾਸਨ ਨੇ ਸੋਮਵਾਰ ਨੂੰ ਧਾਰਾ 144 ਲਾਗੂ ਕਰ ਦਿੱਤੀ ਅਤੇ ਨਾਲ ਹੀ ਜ਼ਿਲ੍ਹੇ ’ਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਵਿਭਾਗ ਅਨੁਸਾਰ ਕਰਨਾਲ ਜ਼ਿਲ੍ਹੇ ’ਚ ਜਨਤਕ ਸੁਰੱਖਿਆ ਦੇ ਅਧੀਨ ਅੱਜ ਦੁਪਹਿਰ 12.30 ਵਜੇ ਤੋਂ ਕੱਲ ਯਾਨੀ 7 ਸਤੰਬਰ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ 7 ਸਤੰਬਰ ਨੂੰ ਕਰਨਾਲ ’ਚ ਮਹਾਪੰਚਾਇਤ ਕਰਵਾ ਕੇ ‘ਮਿੰਨੀ ਸਕੱਤਰੇਤ’ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਕਰਨਾਲ ’ਚ ਧਾਰਾ-144 ਲਾਗੂ, ਗੁਰਨਾਮ ਚਢੂਨੀ ਬੋਲੇ- ‘ਭਲਕੇ ਕਿਸਾਨ ਨਵੀਂ ਅਨਾਜ ਮੰਡੀ ਹੋਣ ਇਕੱਠੇ’
ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ 28 ਅਗਸਤ ਨੂੰ ਭਾਜਪਾ ਦੀ ਮੀਟਿੰਗ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਵਿਰੋਧ ਕੀਤਾ ਗਿਆ ਸੀ। ਆਵਾਜਾਈ ਠੱਪ ਹੋਣ ਕਾਰਨ ਕਿਸਾਨਾਂ ਦੇ ਇਕ ਸਮੂਹ ’ਤੇ ਪੁਲਸ ਨੇ ਲਾਠੀਚਾਰਜ ਕੀਤਾ ਸੀ। ਇਸ ’ਚ 10 ਪ੍ਰਦਰਸ਼ਨਕਾਰੀ ਕਿਸਾਨ ਜ਼ਖਮੀ ਹੋ ਗਏ ਸਨ। ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਅਧਿਕਾਰੀ ਆਯੁਸ਼ ਸਿਨਹਾ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਨੇ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਓਧਰ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਮੁਖੀ ਗੁਰਨਾਮ ਸਿੰਘ ਚਢੂਨੀ ਨੇ ਸੋਮਵਾਰ ਯਾਨੀ ਕਿ ਅੱਜ ਕਿਹਾ ਕਿ 7 ਸਤੰਬਰ ਨੂੰ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਉਹ ਕੱਲ੍ਹ ਸਵੇਰੇ 10 ਵਜੇ ਕਰਨਾਲ ਨਵੀਂ ਅਨਾਜ ਮੰਡੀ ’ਚ ਇਕੱਠੇ ਹੋਣ।
ਇਹ ਵੀ ਪੜ੍ਹੋ : ਮੁਜ਼ੱਫਰਨਗਰ ਮਗਰੋਂ ਹਰਿਆਣਾ 'ਚ ਦਹਾੜਨਗੇ ਕਿਸਾਨ, ਭਲਕੇ ਕਰਨਾਲ ’ਚ ਹੋਵੇਗੀ ‘ਮਹਾਪੰਚਾਇਤ’
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕਰਨਾਲ ’ਚ ਧਾਰਾ-144 ਲਾਗੂ, ਗੁਰਨਾਮ ਚਢੂਨੀ ਬੋਲੇ- ‘ਭਲਕੇ ਕਿਸਾਨ ਨਵੀਂ ਅਨਾਜ ਮੰਡੀ ਹੋਣ ਇਕੱਠੇ’
NEXT STORY