ਚੰਡੀਗੜ੍ਹ - ਕਿਸਾਨ ਅੰਦੋਲਨ ਨੂੰ ਹਿੰਸਕ ਹੁੰਦਾ ਵੇਖ ਕੇ ਸ਼ੁੱਕਰਵਾਰ ਨੂੰ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ, ਜਿਸ ਨੂੰ ਤੱਤਕਾਲ ਪ੍ਰਭਾਵ ਨਾਲ ਲਾਗੂ ਵੀ ਕਰ ਦਿੱਤਾ ਗਿਆ ਹੈ। ਪ੍ਰਦੇਸ਼ ਵਿੱਚ ਕੱਲ ਸ਼ਾਮ 5 ਵਜੇ ਤੱਕ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। 22 ਵਿੱਚੋਂ 17 ਜ਼ਿਲ੍ਹਿਆਂ ਵਿੱਚ ਲੋਕ ਇੰਟਰਨੈੱਟ ਦਾ ਇਸਤੇਮਾਲ ਨਹੀਂ ਕਰ ਸਕਣਗੇ। ਪੰਚਕੂਲਾ, ਫਰੀਦਾਬਾਦ, ਗੁਰੂਗ੍ਰਾਮ, ਨੂੰਹ ਅਤੇ ਮਹਿੰਦਰਗੜ੍ਹ ਵਿੱਚ ਇੰਟਰਨੈੱਟ ਸੇਵਾਵਾਂ ਚੱਲਦੀ ਰਹਿਣਗੀਆਂ। ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਦੇਸ਼ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਹਾਵਾਲੇ ਵਿੱਚ ਹੁਕਮ ਅਤੇ ਜ਼ਰੂਰੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਸੋਨੀਪਤ, ਪਲਵਾਨ ਅਤੇ ਝੱਜਰ ਵਿੱਚ ਪਹਿਲਾਂ ਹੀ ਇੰਟਰਨੇਟ ਸੇਵਾਵਾਂ 'ਤੇ ਰੋਕ ਲਗਾਈ ਗਈ ਹੈ।
ਜ਼ਿਕਰਯੋਗ ਹੈ ਕਿ ਦਿੱਲੀ-ਹਰਿਆਣਾ ਦਾ ਸਿੰਘੂ ਬਾਰਡਰ ਕਿਸਾਨ ਅੰਦੋਲਨ ਦਾ ਕੇਂਦਰ ਹੈ। ਇੱਥੇ ਦੋ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕਿਸਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਅੱਜ ਸਿੰਘੂ ਬਾਰਡਰ 'ਤੇ ਕਥਿਤ ਸਥਾਨਕ ਲੋਕ ਪ੍ਰਦਰਸ਼ਨ ਸਥਾਨ 'ਤੇ ਪਹੁੰਚ ਗਏ। ਇਸ ਤੋਂ ਬਾਅਦ ਇੱਥੇ ਝੜਪ ਹੋ ਗਈ। ਇਸ ਦੌਰਾਨ ਇੱਕ ਐੱਸ.ਐੱਚ.ਓ. ਸਮੇਤ ਕਈ ਜ਼ਖ਼ਮੀ ਹੋ ਗਏ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਦਿੱਲੀ ’ਚ ਇਜ਼ਰਾਇਲੀ ਦੂਤਘਰ ਨੇੜੇ ਧਮਾਕਾ
NEXT STORY