ਜਮੁਈ- ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਕੁਝ ਲੋਕ ਬਲਿਆਡੀਹ ਪਿੰਡ 'ਚ ਇਕ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ ਜਦੋਂ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਉਨ੍ਹਾਂ 'ਤੇ ਪੱਥਰਬਾਜ਼ੀ ਕੀਤੀ। ਇਸ ਘਟਨਾ 'ਚ 6 ਲੋਕ ਜ਼ਖਮੀ ਹੋ ਗਏ ਜਦੋਂ ਕਿ ਕਈ ਵਾਹਨਾਂ ਦੀਆਂ ਖਿੜਕੀਆਂ ਟੁੱਟ ਗਈਆਂ। ਪੁਲਸ ਨੇ ਇਸ ਮਾਮਲੇ 'ਚ 8 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਇਹ ਘਟਨਾ ਬਿਹਾਰ 'ਚ ਜਮੁਈ ਜ਼ਿਲ੍ਹੇ 'ਚ ਵਾਪਰੀ। ਇਸ ਘਟਨਾ 'ਚ ਜਮੁਈ ਨਗਰ ਕੌਂਸਲ ਦੇ ਉਪ ਪ੍ਰਧਾਨ ਅਤੇ ਚੈਂਬਰ ਆਫ਼ ਕਾਮਰਸ ਦੇ ਪ੍ਰਧਾਨ ਨਿਤੀਸ਼ ਕੁਮਾਰ ਵੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਦਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਬਿਹਤਰ ਇਲਾਜ ਲਈ ਪਟਨਾ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : 3 ਆਲੀਸ਼ਾਨ ਘਰਾਂ ਦਾ ਮਾਲਕ ਹੈ ਗਲੀ-ਗਲੀ ਪਾਪੜ ਵੇਚਣ ਵਾਲਾ, ਕਮਾਈ ਜਾਣਗੇ ਉੱਡ ਜਾਣਗੇ ਹੋਸ਼
ਸੂਤਰਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਤਣਾਅ ਦੇ ਮੱਦੇਨਜ਼ਰ, ਪਿੰਡ 'ਚ ਵਾਧੂ ਪੁਲਸ ਫੋਰਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਅਭਿਲਾਸ਼ਾ ਸ਼ਰਮਾ ਅਤੇ ਪੁਲਸ ਸੁਪਰਡੈਂਟ ਮਦਨ ਕੁਮਾਰ ਆਨੰਦ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਤਣਾਅ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਇੰਟਰਨੈੱਟ ਸੇਵਾ 48 ਘੰਟਿਆਂ ਲਈ ਯਾਨੀ 2 ਦਿਨਾਂ ਲਈ ਬੰਦ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾਕ ਵਿਭਾਗ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
NEXT STORY