ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਅੱਜ ਯਾਨੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੀ ਪੰਜਾਬ ਯਾਤਰਾ ਦੌਰਾਨ ਹੋਈ ਸੁਰੱਖਿਆ 'ਚ ਅਣਗਹਿਲੀ ਦੀ ਜਾਂਚ ਲਈ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਪ੍ਰਧਾਨਗੀ 'ਚ 5 ਮੈਂਬਰੀ ਕਮੇਟੀ ਦਾ ਗਠਨ ਕੀਤਾ। ਸੁਪਰੀਮ ਕੋਰਟ ਨੇ ਐੱਨ.ਆਈ.ਏ. ਦੇ ਆਈ.ਜੀ., ਚੰਡੀਗੜ੍ਹ ਦੇ ਡੀ.ਜੀ.ਪੀ., ਪੰਜਾਬ ਦੇ ਐਡੀਸ਼ਨਲ ਡੀ.ਜੀ.ਪੀ. ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਜਾਂਚ ਕਮੇਟੀ ਦੇ ਮੈਂਬਰਾਂ ਦੇ ਰੂਪ 'ਚ ਨਿਯੁਕਤ ਕੀਤਾ। ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਯਾਤਰਾ ਲਈ ਸੁਰੱਖਿਆ ਵਿਵਸਥਾ ਸੰਬੰਧੀ ਦਸਤਾਵੇਜ਼ ਜੱਜ ਇੰਦੂ ਮਲਹੋਤਰਾ ਨੂੰ ਸੌਂਪਣ ਦਾ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ’ਤੇ PM ਮੋਦੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ 'ਤੇ ਗਏ ਸਨ। ਇੱਥੇ ਸੜਕ ਰਸਤੇ ਹੁਸੈਨੀਵਾਲਾ ਜਾਂਦੇ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਰਸਤਾ ਰੋਕ ਲਿਆ ਸੀ। ਇਸ ਤੋਂ ਬਾਅਦ ਪੀ.ਐੱਮ. ਮੋਦੀ ਦਾ ਕਾਫ਼ਿਲਾ 20 ਮਿੰਟ ਤੱਕ ਖੜ੍ਹਾ ਰਿਹਾ, ਜਿਸ ਤੋਂ ਬਾਅਦ ਉਹ ਬਿਨਾਂ ਰੈਲੀ ਕੀਤੇ ਵਾਪਸ ਚਲੇ ਗਏ। ਇਸ ਨੂੰ ਪੀ.ਐੱਮ. ਮੋਦੀ ਦੀ ਸੁਰੱਖਿਆ 'ਚ ਵੱਡੀ ਅਣਗਹਿਲੀ ਦੱਸਿਆ ਜਾ ਰਿਹਾ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਕਰਜ਼ਾ ਨਾ ਮਿਲਣ ’ਤੇ ਬੌਖਲਾਇਆ ਵਿਅਕਤੀ, ਬੈਂਕ ’ਚ ਹੀ ਲਾ ਦਿੱਤੀ ਅੱਗ
NEXT STORY