ਭੁਵਨੇਸ਼ਵਰ (ਭਾਸ਼ਾ) - ਓਡੀਸ਼ਾ ਸਰਕਾਰ ਜਲਦੀ ਹੀ ਡਵੀਜ਼ਨਲ ਰੈਵੇਨਿਊ ਕਮਿਸ਼ਨਰ (ਆਰਡੀਸੀ) ਦੁਆਰਾ ਗੰਜਮ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਘੁਟਾਲੇ ਦੀ ਪ੍ਰਸ਼ਾਸਨਿਕ ਜਾਂਚ ਦਾ ਹੁਕਮ ਦੇਵੇਗੀ। ਸੂਬੇ ਦੇ ਆਬਕਾਰੀ ਮੰਤਰੀ ਪ੍ਰਿਥਵੀਰਾਜ ਹਰੀਚੰਦਨ ਨੇ ਵੀਰਵਾਰ ਨੂੰ ਵਿਧਾਨ ਸਭਾ 'ਚ ਇਹ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਾਰੀਆਂ ਗੈਰ-ਕਾਨੂੰਨੀ ਦੇਸੀ ਸ਼ਰਾਬ ਦੀਆਂ ਦੁਕਾਨਾਂ ਨੂੰ ਢਾਹੁਣ ਲਈ ਵਚਨਬੱਧ ਹੈ। ਗੰਜਮ ਜ਼ਿਲ੍ਹੇ 'ਚ ਸੋਮਵਾਰ ਨੂੰ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 13 ਹੋਰ ਲੋਕ ਅਜੇ ਵੀ ਹਸਪਤਾਲ 'ਚ ਇਲਾਜ ਅਧੀਨ ਹਨ।
ਇਹ ਵੀ ਪੜ੍ਹੋ - ਫੈਕਟਰੀ 'ਚ ਵੱਡਾ ਧਮਾਕਾ, ਦਰਜਨਾਂ ਕਰਮਚਾਰੀ ਫਸੇ, ਹੁਣ ਤੱਕ ਮਿਲੀਆਂ 4 ਲਾਸ਼ਾਂ
ਹਰੀਚੰਦਨ ਨੇ ਵਿਧਾਨ ਸਭਾ ਵਿੱਚ ਮੁੱਦਾ ਉਠਾਏ ਜਾਣ ਤੋਂ ਬਾਅਦ ਆਰਡੀਸੀ ਜਾਂਚ ਦਾ ਐਲਾਨ ਕੀਤਾ। ਵਿਰੋਧੀ ਧਿਰ ਬੀਜੂ ਜਨਤਾ ਦਲ (ਬੀਜੇਡੀ) ਨੇ ਇਹ ਮੁੱਦਾ ਉਠਾਇਆ ਸੀ ਅਤੇ ਹਰੀਚੰਦਨ ਦੇ ਅਸਤੀਫੇ ਦੀ ਮੰਗ ਕੀਤੀ ਸੀ। ਹਰੀਚੰਦਨ ਨੇ ਕਿਹਾ, "ਮੁੱਖ ਮੰਤਰੀ ਛੇਤੀ ਹੀ ਗੰਜਮ ਜ਼ਿਲ੍ਹੇ ਵਿੱਚ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਜਾਂਚ ਲਈ ਡਿਵੀਜ਼ਨਲ ਰੈਵੇਨਿਊ ਕਮਿਸ਼ਨਰ (ਆਰਡੀਸੀ) ਨੂੰ ਆਦੇਸ਼ ਜਾਰੀ ਕਰਨਗੇ।" ਉਨ੍ਹਾਂ ਕਿਹਾ ਕਿ ਆਰਡੀਸੀ ਵੱਲੋਂ ਦੋ ਮਹੀਨਿਆਂ ਵਿੱਚ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ। ਹਰੀਚੰਦਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਾਜਾਇਜ਼ ਸ਼ਰਾਬ ਦੀਆਂ ਗਤੀਵਿਧੀਆਂ 'ਤੇ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ ਅਤੇ ਅਧਿਕਾਰੀਆਂ ਨੂੰ ਸਖ਼ਤ ਚੌਕਸੀ ਰੱਖਣ ਅਤੇ ਸੂਬੇ ਭਰ ਵਿਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀਆਂ ਇਕਾਈਆਂ ਅਤੇ ਦੁਕਾਨਾਂ 'ਤੇ ਛਾਪੇਮਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ - ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਹਿਰਾਮਪੁਰ ਦੇ ਐਕਸਾਈਜ਼ ਇੰਸਪੈਕਟਰ ਰਮੇਸ਼ ਚੰਦਰ ਮੋਹੰਤੀ ਅਤੇ ਸਬ-ਇੰਸਪੈਕਟਰ ਪ੍ਰਸੰਨਾ ਕੁਮਾਰ ਧਾਲੀ ਨੂੰ ਮੁਅੱਤਲ ਕਰ ਦਿੱਤਾ ਹੈ। ਆਬਕਾਰੀ ਮੰਤਰੀ ਨੇ ਦੱਸਿਆ ਕਿ ਬਹਿਰਾਮਪੁਰ ਦੇ ਆਬਕਾਰੀ ਸੁਪਰਡੈਂਟ ਪ੍ਰਦੀਪ ਪਾਨੀਗ੍ਰਾਹੀ ਦੇ ਤਬਾਦਲੇ ਦੇ ਹੁਕਮ ਦਿੱਤੇ ਗਏ ਹਨ। ਚਿਕਿਟੀ ਬਲਾਕ ਦੇ ਮੌਂਦਪੁਰ, ਜੇਨਸਾਹੀ ਅਤੇ ਕਰਬਲੂਆ ਪਿੰਡਾਂ ਦੇ ਕਰੀਬ 20 ਲੋਕ ਸੋਮਵਾਰ ਸ਼ਾਮ ਨੂੰ ਸਥਾਨਕ ਬਿਨਾਂ ਲਾਇਸੈਂਸ ਵਾਲੀ ਦੁਕਾਨ ਤੋਂ ਦੇਸੀ ਸ਼ਰਾਬ ਪੀਣ ਨਾਲ ਬੀਮਾਰ ਹੋ ਗਏ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSF ਨੇ ਪੱਛਮੀ ਬੰਗਾਲ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਬੰਗਲਾਦੇਸ਼ੀ ਨਾਗਰਿਕ ਕਾਬੂ
NEXT STORY