ਨਵੀਂ ਦਿੱਲੀ (ਭਾਸ਼ਾ): ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਯੁੱਧਿਆ ਵਿਚ ਰਾਮ ਮੰਦਿਰ ਦੇ ਪ੍ਰਾਣ-ਪ੍ਰਤਿਸ਼ਠਾ ਸਮਾਗਮ ਲਈ ਸੱਦਾ ਦਿੱਤਾ। ਸਮਾਗਮ 22 ਜਨਵਰੀ ਨੂੰ ਹੋਣ ਦੀ ਸੰਭਾਵਨਾ ਹੈ। ਮੋਦੀ ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ ਕਿ ਉਹ ਆਪਣੇ ਜੀਵਨ ਕਾਲ ਵਿੱਚ ਇਸ ਇਤਿਹਾਸਕ ਮੌਕੇ ਦਾ ਗਵਾਹ ਬਣ ਕੇ ਆਪਣੇ ਆਪ ਨੂੰ ਵਡਭਾਗਾ ਅਤੇ ਸਨਮਾਨਤ ਮਹਿਸੂਸ ਕਰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੱਦੇ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨੇ ਪੋਸਟ ਵਿਚ ਲਿਖਿਆ, “ਜੈ ਸੀਯਾਰਾਮ! ਅੱਜ ਦਾ ਦਿਨ ਭਾਵਨਾਵਾਂ ਨਾਲ ਭਰਪੂਰ ਹੈ।'' ਉਨ੍ਹਾਂ ਨੇ ਟਰੱਸਟ ਦੇ ਅਧਿਕਾਰੀਆਂ ਦੀ ਇਕ ਤਸਵੀਰ ਵੀ ਪੋਸਟ ਕੀਤੀ ਜਿਸ ਵਿਚ ਉਹ ਉਨ੍ਹਾਂ ਨੂੰ ਸੱਦਾ ਪੱਤਰ ਦਿੰਦੇ ਦਿਖਾਈ ਦੇ ਰਹੇ ਹਨ।
22 ਜਨਵਰੀ ਨੂੰ ਹੋਵੇਗੀ ਮੂਰਤੀ ਸਥਾਪਨਾ
ਦੱਸ ਦਈਏ ਕਿ ਟਰੱਸਟ ਉਸ ਸਥਾਨ 'ਤੇ ਮੰਦਰ ਦਾ ਨਿਰਮਾਣ ਕਰਵਾ ਰਿਹਾ ਹੈ, ਜਿੱਥੇ ਭਗਵਾਨ ਰਾਮ ਦਾ ਜਨਮ ਹੋਇਆ ਸੀ। ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਮੰਗਲਵਾਰ ਨੂੰ ਕਿਹਾ ਸੀ ਕਿ 22 ਜਨਵਰੀ ਨੂੰ ਅਯੁੱਧਿਆ ਮੰਦਰ 'ਚ ਭਗਵਾਨ ਰਾਮ ਦੀ ਮੂਰਤੀ ਸਥਾਪਿਤ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਇਸ ਮੌਕੇ ਨੂੰ ਮਨਾਉਣ ਲਈ ਦੇਸ਼ ਭਰ ਦੇ ਮੰਦਰਾਂ 'ਚ ਸਮਾਗਮ ਆਯੋਜਿਤ ਕਰਨ ਲਈ ਕਿਹਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
NEXT STORY