ਨੈਸ਼ਨਲ ਡੈਸਕ- ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਅਯੁੱਧਿਆ ਰਾਮ ਮੰਦਰ 'ਚ ਰਾਮਲੱਲਾ ਦੀ ਪ੍ਰਾਣ-ਪ੍ਰਤਿਸ਼ਠਾ ਦਾ ਸੱਦਾ ਪੱਤਰ ਦਿੱਤਾ ਗਿਆ ਹੈ। ਇਸ ਤੋ ਪਹਿਲਾਂ ਵੀਰਵਾਰ ਨੂੰ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੂੰ ਵੀ ਪ੍ਰਾਣ-ਪ੍ਰਤਿਸ਼ਠਾ ਦਾ ਸੱਦਾ ਮਿਲਿਆ ਸੀ।
ਅਯੁੱਧਿਆ ਰਾਮ ਮੰਦਰ ਦੀ ਨਿਰਮਾਣ ਕਮੇਟੀ ਦੇ ਪ੍ਰਧਾਨ ਨ੍ਰਿਪੇਂਦਰ ਮਿਸ਼ਰਾ, ਵਿਸ਼ਵ ਹਿੰਦੂ ਪਰਿਸ਼ਦ ਦੇ ਅੰਤਰਰਾਸ਼ਟਰੀ ਪ੍ਰਧਾਨ ਆਲੋਕ ਕੁਮਾਰ ਅਤੇ ਆਰ.ਐੱਸ.ਐੱਸ. ਆਗੂ ਰਾਮ ਲਾਲ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ- ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਜੇਲ੍ਹ 'ਚ ਹੀ ਮਨਾਉਣਗੇ ਜਨਮਦਿਨ ਤੇ ਲੋਹੜੀ! ਜ਼ਮਾਨਤ 'ਤੇ ਫੈਸਲਾ 15 ਨੂੰ
ਪ੍ਰਾਣ-ਪ੍ਰਤਿਸ਼ਠਾ ਸਮਾਰੋਹ ਦਾ ਸੱਦਾ ਮਿਲਣ ਤੋਂ ਬਾਅਦ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਉਹ ਕਿਸਮਤ ਵਾਲੇ ਹਨ ਜੋ ਉਨ੍ਹਾਂ ਦੇ ਸਮੇਂ ਸਦੀਆਂ ਬਾਅਦ ਰਾਮ ਮੰਦਰ ਦਾ ਨਿਰਮਾਣ ਕਾਰਜ ਪੂਰਾ ਹੋਇਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਦੇਸ਼ ਭਰ ਤੋਂ ਹਜ਼ਾਰਾਂ ਸਾਧੂ-ਸੰਤਾਂ ਨੂੰ 22 ਜਨਵਰੀ ਨੂੰ ਹੋਣ ਵਾਲੇ ਰਾਮ ਮੰਦਰ ਦੇ ਪ੍ਰਾਣ-ਪ੍ਰਤਿਸ਼ਠਾ ਸਮਾਰੋਹ ਲਈ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਨੇ ਸ਼ੁਰੂ ਕੀਤਾ 'Super 5000' ਪ੍ਰੋਗਰਾਮ, NEET ਤੇ JEE ਦੇ ਨਤੀਜਿਆਂ 'ਚ ਕਰੇਗਾ ਸੁਧਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਗਠਜੋੜ ਨੂੰ ਲੈ ਕੇ 'ਆਪ' ਤੇ ਕਾਂਗਰਸ 'ਚ ਬਣੀ ਸਹਿਮਤੀ! ਸੀਨੀਅਰ ਲੀਡਰਾਂ ਨੇ ਕੀਤੀ ਸੀਟ ਸ਼ੇਅਰਿੰਗ 'ਤੇ ਚਰਚਾ
NEXT STORY