ਪਣਜੀ- ਗੋਆ 'ਚ ਆਈਪੀਐੱਲ ਕ੍ਰਿਕਟ ਮੈਚਾਂ 'ਤੇ ਔਨਲਾਈਨ ਸੱਟੇਬਾਜ਼ੀ ਕਰਨ ਵਾਲੇ ਗਿਰੋਹ ਨੂੰ ਚਲਾਉਣ ਦੇ ਦੋਸ਼ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਅਪਰਾਧ ਸ਼ਾਖਾ ਨੇ ਸ਼ੁੱਕਰਵਾਰ ਦੇਰ ਰਾਤ ਪਣਜੀ ਦੇ ਪੋਰਵੋਰਿਮ ਇਲਾਕੇ ਵਿੱਚ ਇੱਕ ਅਪਾਰਟਮੈਂਟ 'ਤੇ ਛਾਪਾ ਮਾਰਿਆ ਅਤੇ ਦੋਸ਼ੀ ਨੂੰ ਰੰਗੇ ਹੱਥੀਂ ਫੜ ਲਿਆ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਤਿਗੁਲਾ ਸ਼੍ਰੀਨਿਵਾਸ (39), ਗਡਾਲਾ ਕਿਰਨ ਕੁਮਾਰ (37) ਅਤੇ ਅਨੰਤਪੁਰਮ ਸ਼ਰਵਨ ਕੁਮਾਰ ਵਜੋਂ ਹੋਈ ਹੈ। ਇਹ ਸਾਰੇ ਤੇਲੰਗਾਨਾ ਦੇ ਰਹਿਣ ਵਾਲੇ ਹਨ ਅਤੇ ਲਖਨਊ ਸੁਪਰ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ 'ਤੇ ਸੱਟਾ ਲਗਾ ਰਹੇ ਸਨ। ਬੁਲਾਰੇ ਨੇ ਕਿਹਾ ਕਿ ਪੁਲਸ ਨੇ ਮੁਲਜ਼ਮਾਂ ਤੋਂ 1.80 ਲੱਖ ਰੁਪਏ ਦੇ ਮੋਬਾਈਲ ਫੋਨ, ਇਕ ਲੈਪਟਾਪ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਬੱਸ, ਵਾਲ-ਵਾਲ ਬਚੇ ਯਾਤਰੀ
NEXT STORY