ਮੁੰਬਈ : ਭਾਰਤੀ ਪੁਲਸ ਸੇਵਾ (ਆਈਪੀਐੱਸ) ਅਧਿਕਾਰੀ ਸੰਜੇ ਕੁਮਾਰ ਵਰਮਾ ਨੂੰ ਮੰਗਲਵਾਰ ਨੂੰ ਮਹਾਰਾਸ਼ਟਰ ਦਾ ਨਵਾਂ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਨਿਯੁਕਤ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਕਾਨੂੰਨ ਅਤੇ ਤਕਨਾਲੋਜੀ ਦੇ ਡਾਇਰੈਕਟਰ ਜਨਰਲ ਵਜੋਂ ਸੇਵਾ ਨਿਭਾ ਰਹੇ 1990 ਬੈਚ ਦੇ ਅਧਿਕਾਰੀ ਸੰਜੇ ਕੁਮਾਰ ਵਰਮਾ ਹੁਣ ਰਸ਼ਮੀ ਸ਼ੁਕਲਾ ਦੀ ਥਾਂ ਲੈਣਗੇ। ਦੱਸ ਦੇਈਏ ਕਿ ਮੁੱਖ ਵਿਰੋਧੀ ਪਾਰਟੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਚੋਣ ਕਮਿਸ਼ਨ ਨੇ ਸ਼ੁਕਲਾ ਨੂੰ ਰਾਜ ਦੇ ਪੁਲਸ ਮੁਖੀ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਸਨ।
ਇਹ ਵੀ ਪੜ੍ਹੋ - Pizza ਖਾਣ ਦੇ ਸ਼ੌਕੀਨ ਲੋਕ ਸਾਵਧਾਨ! ਨਿਕਲੇ ਜ਼ਿੰਦਾ ਕੀੜੇ, ਵੀਡੀਓ ਵਾਇਰਲ
ਅਧਿਕਾਰੀ ਨੇ ਦੱਸਿਆ ਕਿ ਵਰਮਾ ਅਪ੍ਰੈਲ 2028 'ਚ ਸੇਵਾਮੁਕਤ ਹੋਣ ਵਾਲੇ ਹਨ। ਇਸ ਦੇ ਨਾਲ ਹੀ ਇਹ ਦੱਸਣਯੋਗ ਹੈ ਕਿ ਡੀਜੀਪੀ ਰਸ਼ਮੀ ਸ਼ੁਕਲਾ ਨੂੰ ਹਟਾਏ ਜਾਣ ਤੋਂ ਬਾਅਦ ਈਸੀਆਈ ਨੇ ਰਾਜ ਸਰਕਾਰ ਤੋਂ ਮਹਾਰਾਸ਼ਟਰ ਕੇਡਰ ਦੇ ਤਿੰਨ ਸਭ ਤੋਂ ਸੀਨੀਅਰ ਆਈਪੀਐੱਸ ਅਧਿਕਾਰੀਆਂ ਦੇ ਨਾਮ ਮੰਗੇ ਸਨ, ਜਿਨ੍ਹਾਂ ਵਿੱਚੋਂ ਵਰਮਾ ਇੱਕ ਹਨ। ਇਸ ਦੌੜ ਵਿੱਚ ਹੋਰ ਦੋ ਸੀਨੀਅਰ ਅਧਿਕਾਰੀ ਸੰਜੀਵ ਕੁਮਾਰ ਸਿੰਘਲ ਅਤੇ ਉਸ ਦੇ ਬੈਚਮੇਟ ਰਿਤੇਸ਼ ਕੁਮਾਰ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ - Good News : 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਤੇ ਬਦਮਾਸ਼ ਚੋਰਾਂ ਵਿਚਾਲੇ ਹੋਇਆ ਮੁਕਾਬਲੇ, 1 ਗ੍ਰਿਫ਼ਤਾਰ, ਦੋ ਸਾਥੀ ਫ਼ਰਾਰ
NEXT STORY