ਨਵੀਂ ਦਿੱਲੀ- ਈਰਾਨ 'ਤੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਗਏ ਤਾਜ਼ਾ ਫ਼ੌਜੀ ਹਮਲਿਆਂ ਤੋਂ ਬਾਅਦ ਭਾਰਤ ਸਰਕਾਰ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਦੇਸ਼ 'ਚ ਫਿਰਕੂ ਸਦਭਾਵਨਾ ਵਿਗੜਨ ਦੇ ਖ਼ਦਸ਼ੇ ਨੂੰ ਦੇਖਦਿਆਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕਰਕੇ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ ਮਸ਼ਹੂਰ ਸਿੰਗਰ ! ਮਿਊਜ਼ਿਕ ਇੰਡਸਟਰੀ 'ਚ ਮਚੀ ਤੜਥੱਲੀ
ਭੜਕਾਊ ਪ੍ਰਚਾਰਕਾਂ 'ਤੇ ਤਿੱਖੀ ਨਜ਼ਰ
28 ਫਰਵਰੀ ਨੂੰ ਜਾਰੀ ਕੀਤੇ ਗਏ ਪੱਤਰ 'ਚ ਗ੍ਰਹਿ ਮੰਤਰਾਲੇ ਨੇ ਚਿਤਾਵਨੀ ਦਿੱਤੀ ਹੈ ਕਿ ਪੱਛਮੀ ਦੇਸ਼ਾਂ ਅਤੇ ਈਰਾਨ ਵਿਚਾਲੇ ਵਧ ਰਹੇ ਤਣਾਅ ਦਾ ਅਸਰ ਭਾਰਤ 'ਚ ਵੀ ਦੇਖਣ ਨੂੰ ਮਿਲ ਸਕਦਾ ਹੈ। ਮੰਤਰਾਲੇ ਨੇ ਸੂਬਿਆਂ ਨੂੰ ਕਿਹਾ ਹੈ ਕਿ ਉਹ ਅਜਿਹੇ "ਕੱਟੜਪੰਥੀ ਪ੍ਰਚਾਰਕਾਂ" ਦੀ ਪਛਾਣ ਕਰਨ ਅਤੇ ਉਨ੍ਹਾਂ 'ਤੇ ਤਿੱਖੀ ਨਜ਼ਰ ਰੱਖਣ, ਜੋ ਧਾਰਮਿਕ ਸਭਾਵਾਂ ਜਾਂ ਇਕੱਠਾਂ 'ਚ ਈਰਾਨ ਦੇ ਪੱਖ 'ਚ ਭੜਕਾਊ ਭਾਸ਼ਣ ਦੇ ਕੇ ਫਿਰਕੂ ਤਣਾਅ ਪੈਦਾ ਕਰ ਸਕਦੇ ਹਨ। ਮੰਤਰਾਲੇ ਨੇ ਸਲਾਹ ਦਿੱਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਾਨੂੰਨ ਵਿਵਸਥਾ ਨਾਲ ਸਬੰਧਤ ਕੋਈ ਸਮੱਸਿਆ ਪੈਦਾ ਨਾ ਹੋਵੇ, ਕਿਉਂਕਿ ਅੰਤਰਰਾਸ਼ਟਰੀ ਘਟਨਾਵਾਂ ਦਾ ਅਸਰ ਭਾਰਤ 'ਚ ਵੀ ਦੇਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਜੰਗ ਦੇ ਤਣਾਅ ਵਿਚਾਲੇ ਭਾਰਤ ਦਾ ਵਿਦੇਸ਼ੀਆਂ ਲਈ ਵੱਡਾ ਐਲਾਨ ! ਵੀਜ਼ਾ ਨੂੰ ਲੈ ਕੇ ਦਿੱਤੀ ਇਹ ਸਹੂਲਤ
ਖ਼ੁਫ਼ੀਆ ਤੰਤਰ ਨੂੰ ਮਜ਼ਬੂਤ ਕਰਨ ਦੀ ਹਦਾਇਤ
ਗ੍ਰਹਿ ਮੰਤਰਾਲੇ ਨੇ ਸੂਬਾ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੂੰ ਆਪਸੀ ਤਾਲਮੇਲ ਵਧਾਉਣ ਅਤੇ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ। ਸਰਕਾਰ ਦਾ ਮੰਨਣਾ ਹੈ ਕਿ ਅੰਤਰਰਾਸ਼ਟਰੀ ਘਟਨਾਵਾਂ ਦੀ ਆੜ 'ਚ ਕੁਝ ਸ਼ਰਾਰਤੀ ਅਨਸਰ ਸਥਾਨਕ ਪੱਧਰ 'ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਤੋਂ ਇਲਾਵਾ, ਸੂਬਿਆਂ ਨੂੰ ਆਪਣੇ ਅਧਿਕਾਰ ਖੇਤਰ 'ਚ ਸਥਿਤ ਅਮਰੀਕਾ ਅਤੇ ਇਜ਼ਰਾਈਲ ਦੇ ਦੂਤਘਰਾਂ, ਕੌਂਸਲੇਟਾਂ ਅਤੇ ਹੋਰ ਕੂਟਨੀਤਕ ਦਫ਼ਤਰਾਂ ਦੇ ਨਾਲ-ਨਾਲ ਇਨ੍ਹਾਂ ਦੇਸ਼ਾਂ ਨਾਲ ਜੁੜੀਆਂ ਹੋਰ ਸੰਸਥਾਵਾਂ ਦੀ ਸੁਰੱਖਿਆ ਵਧਾਉਣ ਲਈ ਕਿਹਾ ਗਿਆ ਹੈ। ਇਹ ਕਦਮ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਚੁੱਕੇ ਗਏ ਹਨ।
ਇਹ ਵੀ ਪੜ੍ਹੋ : ਚੱਲਦੀ ਸਕੂਲ ਬੱਸ ਦਾ ਧਸ ਗਿਆ 'ਫਰਸ਼' ! UKG 'ਚ ਪੜ੍ਹਦੀ ਵਿਦਿਆਰਥਣ ਦੀ ਹੋਈ ਦਰਦਨਾਕ ਮੌਤ
ਭਾਰਤ ਦੀ ਚਿੰਤਾ
ਜ਼ਿਕਰਯੋਗ ਹੈ ਕਿ ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਆਪ੍ਰੇਸ਼ਨ ਨੇ ਈਰਾਨ ਦੇ ਕਈ ਸ਼ਹਿਰਾਂ ਅਤੇ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਭਾਰਤ ਨੇ ਪਹਿਲਾਂ ਹੀ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਖਾੜੀ ਦੇਸ਼ਾਂ ਨਚ ਵੱਡੀ ਗਿਣਤੀ 'ਚ ਭਾਰਤੀ ਨਾਗਰਿਕ ਰਹਿ ਰਹੇ ਹਨ, ਜਿਸ ਕਾਰਨ ਭਾਰਤ ਇਸ ਜੰਗ ਦੇ ਭੂ-ਰਾਜਨੀਤਿਕ ਅਤੇ ਅੰਦਰੂਨੀ ਸੁਰੱਖਿਆ ਪ੍ਰਭਾਵਾਂ ਨੂੰ ਲੈ ਕੇ ਕਾਫ਼ੀ ਗੰਭੀਰ ਹੈ। ਜ਼ਿਕਰਯੋਗ ਹੈ ਕਿ ਅਮਰੀਕਾ-ਇਜ਼ਰਾਈਲ ਦੇ ਹਮਲੇ 'ਚ ਈਰਾਨ ਦੇ ਸਰਵਉੱਚ ਨੇਤਾ ਆਇਤੁੱਲਾ ਅਲੀ ਖਾਮੇਨੇਈ ਦੀ ਮੌਤ ਤੋਂ ਬਾਅਦ, ਐਤਵਾਰ ਨੂੰ ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਸ਼ੀਆ ਭਾਈਚਾਰੇ ਦੇ ਲੋਕਾਂ ਨੇ ਸੜਕਾਂ 'ਤੇ ਉਤਰ ਕੇ ਰੋਸ ਅਤੇ ਸੋਗ ਪ੍ਰਗਟ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਾਂ-ਪਿਓ, ਭੈਣ ਤੇ ਦਾਦੀ ! ਜਾਇਦਾਦ ਦੇ ਲਾਲਚ 'ਚ ਅੰਨ੍ਹੇ ਹੋਏ ਨੌਜਵਾਨ ਨੇ ਕੁਹਾੜੀ ਨਾਲ ਵੱਢ ਸੁੱਟਿਆ ਪੂਰਾ ਟੱਬਰ
NEXT STORY