ਨੈਸ਼ਨਲ ਡੈਸਕ- ਭਾਰਤ-ਪਾਕਿ ਵਿਚਾਲੇ ਵਧਦੇ ਜਾ ਰਹੇ ਤਣਾਅ ਦਰਮਿਆਨ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਫ਼ੌਜ ਨੂੰ ਮਿਲਣ ਤੋਂ ਬਾਅਦ ਅੱਜ ਨਵੀਂ ਦਿੱਲੀ ਪਹੁੰਚ ਚੁੱਕੇ ਹਨ। ਉਹ ਭਾਰਤੀ ਹਮਰੁਤਬਾ ਐੱਸ. ਜੈਸ਼ੰਕਰ ਨਾਲ ਰਣਨੀਤਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਇਹ ਮੁਲਾਕਾਤ ਇਸ ਲਈ ਵੀ ਖ਼ਾਸ ਮੰਨੀ ਜਾ ਰਹੀ ਹੈ, ਕਿਉਂਕਿ ਇਸ ਸਮੇਂ ਦੋਵੇਂ ਦੇਸ਼ ਆਪਣੀ ਮਿੱਤਰਤਾ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ।
ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਅਰਾਘਚੀ ਦਾ ਸੁਆਗਤ ਕੀਤਾ। ਉਨ੍ਹਾਂ ਐਕਸ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ''ਜੁਆਇੰਟ ਕਮਿਸ਼ਨ ਦੀ ਮੁਲਾਕਾਤ ਲਈ ਭਾਰਤ ਪੁੱਜੇ ਇਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਦਾ ਨਿੱਘਾ ਸੁਆਗਤ। ਭਾਰਤ ਤੇ ਇਰਾਨ ਦੀ ਦੋਸਤੀ ਦੀ 75ਵੀਂ ਵਰ੍ਹੇਗੰਢ ਮੌਕੇ ਦੋਵਾਂ ਦੇਸ਼ਾਂ ਕੋਲ ਆਪਣੀ ਦੋਸਤੀ ਨੂੰ ਹੋਰ ਗੂੜ੍ਹਾ ਕਰਨ ਦਾ ਮੌਕਾ।''
ਇਹ ਵੀ ਪੜ੍ਹੋ- ਪਾਕਿਸਤਾਨ ਨਾਲ ਹੋ ਗਿਆ ਮੋਏ-ਮੋਏ ! ਭਾਰਤ ਨਾਲ ਤਣਾਅ ਦਰਮਿਆਨ ਆਪਣੇ ਹੀ ਦੇਸ਼ ਦੇ ਲੋਕ ਨਹੀਂ ਦੇ ਰਹੇ 'ਸਾਥ'
ਜ਼ਿਕਰਯੋਗ ਹੈ ਕਿ ਅਗਸਤ 2024 'ਚ ਅਹੁਦਾ ਸੰਭਾਲਣ ਤੋਂ ਬਾਅਦ ਇਹ ਅਰਾਘਚੀ ਦੀ ਪਹਿਲੀ ਭਾਰਤ ਯਾਤਰਾ ਹੈ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਤੋਂ ਇਲਾਵਾ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀ 8 ਮਈ ਨੂੰ ਹੈਦਰਾਬਾਦ ਹਾਊਸ 'ਚ ਦੋ-ਪੱਖੀ ਮੀਟਿੰਗ ਕਰਨਗੇ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਵੀ ਮੁਲਾਕਾਤ ਕਰਨਗੇ।
ਇਸ ਤੋਂ ਪਹਿਲਾਂ 25 ਅਪ੍ਰੈਲ ਨੂੰ ਅਰਾਘਚੀ ਨੇ ਐਕਸ 'ਤੇ ਇਕ ਪੋਸਟ ਪਾ ਕੇ ਕਿਹਾ ਸੀ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਸਾਡੇ ਚੰਗੇ ਦੋਸਤ ਤੇ ਗੁਆਂਢੀ ਹਨ। ਅਸੀਂ ਦੋਵਾਂ ਦੇਸ਼ਾਂ ਨਾਲ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਖੜ੍ਹੇ ਹਾਂ।
ਇਹ ਵੀ ਪੜ੍ਹੋ- ਪਵੇਗਾ ਭਾਰੀ ਮੀਂਹ ਤੇ ਡਿੱਗੇਗੀ ਅਸਮਾਨੀ ਬਿਜਲੀ ! IMD ਨੇ 5 ਦਿਨਾਂ ਲਈ ਜਾਰੀ ਕੀਤਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੋਸਤ ਨੇ ਹੀ ਪਹਿਲਾਂ ਚਾਕੂ ਨਾਲ ਵੱਢ ਧੜ ਤੋਂ ਵੱਖ ਕੀਤਾ ਸਿਰ, ਫ਼ਿਰ ਸੋਸ਼ਲ ਮੀਡੀਆ 'ਤੇ ਪਾ'ਤੀ ਵੀਡੀਓ
NEXT STORY