ਨਵੀਂ ਦਿੱਲੀ: ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵੱਲੋਂ ਬੁੱਧਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੂਹ ਭਾਰਤ ਵਾਸੀਆਂ ਨੂੰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਲਈ ਪ੍ਰਧਾਨ ਮੰਤਰੀ ਮੋਦੀ ਨੇ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਯਹੂਦੀ ਤਿਉਹਾਰ ਪੁਰੀਮ ਦੀਆਂ ਵਧਾਈਆਂ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ - ਰਿਸ਼ਤੇਦਾਰ ਘਰ ਅਫ਼ਸੋਸ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 5 ਜੀਆਂ ਦੀ ਹੋਈ ਦਰਦਨਾਕ ਮੌਤ
ਇਜ਼ਰਾਇਲੀ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ, "ਮੇਰੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਦੇ ਸਮੂਹ ਲੋਕਾਂ ਨੂੰ ਮੇਰੇ ਵੱਲੋਂ ਹੋਲੀ ਦੀਆਂ ਸ਼ੁੱਭਕਾਮਨਾਵਾਂ। ਇਸ ਤਿਉਹਾਰ ਦੇ ਰੰਗ ਤੁਹਾਡੀ ਜ਼ਿੰਦਗੀ ਨੂੰ ਖੁਸ਼ੀ, ਆਨੰਦ ਤੇ ਸਮਰਿੱਦੀ ਨਾਲ ਭਰ ਦੇਣ। ਤੁਹਾਨੂੰ ਸਾਰਿਆਂ ਨੂੰ ਇਕ ਰੰਗੀਨ ਤੇ ਯਾਦਗਾਰ ਹੋਲੀ ਦੀਆਂ ਮੁਬਾਰਕਾਂ।"
ਇਹ ਖ਼ਬਰ ਵੀ ਪੜ੍ਹੋ - DRI ਹੱਥ ਲੱਗੀ ਵੱਡੀ ਸਫ਼ਲਤਾ, 53 ਕਰੋੜ ਦੀ ਹੈਰੋਇਨ ਸਣੇ ਵਿਦੇਸ਼ੀ ਤਸਕਰ ਨੂੰ ਏਅਰਪੋਰਟ ਤੋਂ ਕੀਤਾ ਕਾਬੂ
ਇਸ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਆਪਣੇ ਹਮਰੁਤਬਾ ਦੋਸਤ ਨੂੰ ਟਵਿੱਟਰ ਰਾਹੀਂ ਕਿਹਾ,"ਹੋਲੀ ਲਈ ਤੁਹਾਡੀਆਂ ਵਿਸ਼ੇਸ਼ ਸ਼ੁੱਭਕਾਮਨਾਵਾਂ ਲਈ ਧੰਨਵਾਦ ਮੇਰੇ ਦੋਸਤ ਪ੍ਰਧਾਨ ਮੰਤਰੀ ਨੇਤਨਯਾਹੂ। ਸਮੁੱਚੇ ਭਾਰਤ 'ਚ ਇਸ ਤਿਉਹਾਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਮੈਂ ਵੀ ਤੁਹਾਨੂੰ ਤੇ ਇਜ਼ਰਾਈਲ ਦੇ ਲੋਕਾਂ ਨੂੰ ਪੁਰੀਮ ਦੀਆਂ ਸ਼ੁੱਭਕਾਮਨਾਵਾਂ ਦਿੰਦਾ ਹਾਂ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰਿਸ਼ਤੇਦਾਰ ਘਰ ਅਫ਼ਸੋਸ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 5 ਜੀਆਂ ਦੀ ਹੋਈ ਦਰਦਨਾਕ ਮੌਤ
NEXT STORY