ਨਵੀਂ ਦਿੱਲੀ- ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਅਪ੍ਰੈਂਟਿਸ ਟਰੇਨੀ ਦੇ ਅਹੁਦੇ ਲਈ ਭਰਤੀਆਂ ਕੱਢੀਆਂ ਹਨ। ਇਸਰੋ 'ਚ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਜੇਕਰ ਤੁਸੀਂ ਖ਼ੁਦ ਨੂੰ ਇਸ ਭਰਤੀ ਲਈ ਯੋਗ ਸਮਝਦੇ ਹੋ ਤਾਂ ਤੁਸੀਂ ਅਪਲਾਈ ਕਰ ਸਕਦੇ ਹੋ। ਅਰਜ਼ੀ ਫਾਰਮ ਆਨਲਾਈਨ ਭਰੇ ਜਾ ਰਹੇ ਹਨ, ਰਜਿਸਟਰ ਕਰਨ ਲਈ ਉਮੀਦਵਾਰਾਂ ਨੂੰ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ। ਇਸ ਤੋਂ ਬਾਅਦ ਅਰਜ਼ੀ ਫਾਰਮ ਨੂੰ ਡਾਊਨਲੋਡ ਕਰਨਾ ਹੋਵੇਗਾ ਅਤੇ ਭਰ ਕੇ ਇਸਰੋ ਕੇਂਦਰ ਨੂੰ ਭੇਜਿਆ ਜਾਵੇਗਾ। ਇਸ ਭਰਤੀ ਰਾਹੀਂ ਕੁੱਲ 75 ਅਸਾਮੀਆਂ ਭਰੀਆਂ ਜਾਣਗੀਆਂ। ਡਿਪਲੋਮਾ ਅਤੇ ਟਰੇਡ ਅਪ੍ਰੈਂਟਿਸ ਦੀਆਂ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਕੌਣ ਕਰ ਸਕਦਾ ਹੈ ਅਪਲਾਈ
ਅਪ੍ਰੈਂਟਿਸ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਸਬੰਧਤ ਵਿਸ਼ੇ ਵਿਚ ਬੀ.ਈ./ਬੀ.ਟੈਕ ਡਿਗਰੀ ਹੋਣੀ ਚਾਹੀਦੀ ਹੈ। ਡਿਪਲੋਮਾ ਅਪ੍ਰੈਂਟਿਸ ਅਹੁਦੇ ਲਈ ਸਬੰਧਤ ਵਿਸ਼ੇ ਵਿਚ ਡਿਪਲੋਮਾ ਹੋਣਾ ਚਾਹੀਦਾ ਹੈ। ਜਦੋਂ ਕਿ IIT ਟਰੇਡ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਕੋਲ ਸਬੰਧਤ ਵਿਸ਼ੇ ਵਿਚ IIT ਸਰਟੀਫਿਕੇਟ ਹੋਣਾ ਚਾਹੀਦਾ ਹੈ।
ਚੋਣ ਪ੍ਰਕਿਰਿਆ
ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੇ ਅਰਜ਼ੀ ਫਾਰਮਾਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਚੁਣੇ ਗਏ ਉਮੀਦਵਾਰਾਂ ਨੂੰ ਇੰਟਰਵਿਊ/ਦਸਤਾਵੇਜ਼ ਤਸਦੀਕ ਲਈ ਬੁਲਾਇਆ ਜਾਵੇਗਾ।
ਖਾਲੀ ਥਾਂ ਦੇ ਵੇਰਵੇ
ਗ੍ਰੈਜੂਏਟ ਅਪ੍ਰੈਂਟਿਸ- 46 ਅਸਾਮੀਆਂ
ਡਿਪਲੋਮਾ ਅਪ੍ਰੈਂਟਿਸ- 15 ਅਸਾਮੀਆਂ
ਡਿਪਲੋਮਾ ਇਨ ਕਮਰਸ਼ੀਅਲ ਪ੍ਰੈਕਟਿਸ – 5 ਅਸਾਮੀਆਂ
ਟਰੇਡ ITI- 9 ਅਸਾਮੀਆਂ
ਆਖ਼ਰੀ ਤਾਰੀਖ਼
ਉਮੀਦਵਾਰ 21 ਅਪ੍ਰੈਲ 2025 ਤੱਕ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
1,800 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ ਕਰਨਾ ਵੱਡੀ ਉਪਲੱਬਧੀ : ਅਮਿਤ ਸ਼ਾਹ
NEXT STORY