ਨਵੀਂ ਦਿੱਲੀ - ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਮੈਡੀਕਲ ਦਾਖ਼ਲਾ ਪ੍ਰੀਖਿਆ-ਨੀਟ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਅੱਜ ਭਾਰੀ ਹੰਗਾਮਾ ਕੀਤਾ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਵੱਡੀ ਧਾਂਦਲੀ ਹੋਈ ਹੈ। ਇਸ ਲਈ ਸਰਕਾਰ ਨੂੰ ਸੰਸਦ ਵਿੱਚ ਇਸ ਮੁੱਦੇ ’ਤੇ ਵਿਆਪਕ ਚਰਚਾ ਕਰਨੀ ਚਾਹੀਦੀ ਹੈ। ਜਦੋਂ ਸਪੀਕਰ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ ਤਾਂ ਵਿਰੋਧੀ ਧਿਰ ਦੇ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਸੀਟਾਂ 'ਤੇ ਖੜ੍ਹੇ ਹੋ ਗਏ। ਇਸ ਦੌਰਾਨ ਸ਼੍ਰੀ ਬਿਰਲਾ ਨੇ ਲੋਕ ਸਭਾ ਦੇ ਸਾਬਕਾ ਮੈਂਬਰ ਦੇ ਦੇਹਾਂਤ ਬਾਰੇ ਸਦਨ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਕੰਮਾਂ 'ਤੇ ਚਰਚਾ ਕਰਦੇ ਹੋਏ ਸਦਨ ਨੇ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ - ਸਵਿਫਟ ਕਾਰ ਦੀ ਛੱਤ ਤੇ ਬੋਨਟ 'ਤੇ ਬੈਠ 10-15 ਨੌਜਵਾਨ ਮਾਰ ਰਹੇ ਸੀ ਸਟੰਟ, ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ
ਜਿਵੇਂ ਸ਼੍ਰੀ ਬਿਰਲਾ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ ਤਾਂ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਸੀਟਾਂ 'ਤੇ ਖੜ੍ਹੇ ਹੋ ਗਏ, ਜਿਹਨਾਂ ਨੇ ਹੰਗਾਮਾ ਕਰਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ NEET ਪੇਪਰ ਲੀਕ ਇੱਕ ਗੰਭੀਰ ਮਾਮਲਾ ਹੈ ਅਤੇ ਇਸ 'ਤੇ ਸੰਸਦ 'ਚ ਚਰਚਾ ਹੋਣੀ ਚਾਹੀਦੀ ਹੈ ਅਤੇ ਸਾਰਿਆਂ ਦੀ ਸਹਿਮਤੀ ਨਾਲ ਇਸ 'ਤੇ ਵਿਆਪਕ ਚਰਚਾ ਹੋਣੀ ਚਾਹੀਦੀ ਹੈ, ਪਰ ਇਸ ਵਿਵਸਥਾ ਨੂੰ ਕਾਇਮ ਰੱਖਣਾ ਮੈਂਬਰਾਂ ਦੀ ਜ਼ਿੰਮੇਵਾਰੀ ਹੈ ਕਿ ਪ੍ਰਸ਼ਨ ਕਾਲ ਅਤੇ ਜ਼ੀਰੋ ਆਵਰ ਜਾਰੀ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ
ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਇਕ ਗੰਭੀਰ ਮੁੱਦਾ ਹੈ ਅਤੇ ਇਸ 'ਤੇ ਸਦਨ 'ਚ ਚਰਚਾ ਕਰਵਾਈ ਜਾਵੇਗੀ। ਤੁਸੀਂ ਇਸ ਮਾਮਲੇ 'ਤੇ ਵਿਸਥਾਰ ਨਾਲ ਆਪਣੇ ਵਿਚਾਰ ਪੇਸ਼ ਕਰੋ ਪਰ ਅਸੀਂ ਪਹਿਲਾਂ ਹੀ ਵਿਵਸਥਾ ਦੇ ਚੁੱਕੇ ਹਾਂ। ਇਸ ਲਈ ਸੰਸਦ 'ਚ ਮਰਿਆਦਾ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ। ਮੈਂਬਰਾਂ ਨੂੰ ਇਸ ਮੁੱਦੇ 'ਤੇ ਬੋਲਣ ਲਈ ਪੂਰਾ ਸਮਾਂ ਦਿੱਤਾ ਜਾਵੇਗਾ। ਸਰਕਾਰ ਮੈਂਬਰਾਂ ਦੇ ਸਾਰੇ ਸਵਾਲਾਂ ਦੇ ਜਵਾਬ ਦੇਵੇਗੀ। ਸ਼੍ਰੀ ਗਾਂਧੀ ਨੇ ਕਿਹਾ ਕਿ ਇਹ ਇੱਕ ਵੱਡਾ ਮੁੱਦਾ ਹੈ ਅਤੇ ਅਸੀਂ ਇਸ ਮੁੱਦੇ 'ਤੇ ਸੰਸਦ ਵਿੱਚ ਸਰਕਾਰ ਅਤੇ ਵਿਰੋਧੀ ਧਿਰ ਦਾ ਸਾਂਝਾ ਸੰਦੇਸ਼ ਦੇਣਾ ਚਾਹੁੰਦੇ ਹਾਂ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਂਟਰ ਬਿਆਸ ਦਰਿਆ ’ਚ ਡਿੱਗਿਆ, ਡਰਾਈਵਰ ਲਾਪਤਾ
NEXT STORY