ਨਵੀਂ ਦਿੱਲੀ : ਸੁਪਰੀਮ ਕੋਰਟ ਐਤਵਾਰ (11 ਅਕਤੂਬਰ) ਨੂੰ ਦਿੱਲੀ ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ, ਰੇਲ ਸੇਵਾਵਾਂ ਰੱਦ ਕਰਨ ਅਤੇ ਪ੍ਰਦਰਸ਼ਨਾਂ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੂੰ ਰੋਕਥਾਮ ਵਜੋਂ ਹਿਰਾਸਤ ਵਿੱਚ ਲੈਣ ਦੇ ਮਾਮਲਿਆਂ 'ਤੇ ਵਿਸ਼ੇਸ਼ ਸੁਣਵਾਈ ਕਰੇਗੀ। 'ਲਾਈਵ ਲਾਅ' (Live Law) ਦੀ ਰਿਪੋਰਟ ਅਨੁਸਾਰ, ਜਸਟਿਸ ਜੈਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ 'ਤੇ ਆਧਾਰਿਤ ਇੱਕ ਵਿਸ਼ੇਸ਼ ਬੈਂਚ ਇਨ੍ਹਾਂ ਦੋਵਾਂ ਪਟੀਸ਼ਨਾਂ ਦੀ ਸੁਣਵਾਈ ਕਰੇਗਾ।
ਗ੍ਰਹਿ ਸਕੱਤਰ, ਪੁਲਸ ਕਮਿਸ਼ਨਰ ਅਤੇ DMRC ਮੁਖੀ ਵਿਰੁੱਧ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਪਟੀਸ਼ਨ ਦਾਖ਼ਲ
ਵਕੀਲ ਸ਼ੈਲੇਂਦਰ ਮਨੀ ਤ੍ਰਿਪਾਠੀ ਵੱਲੋਂ ਦਾਇਰ ਕੀਤੀ ਗਈ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਪਟੀਸ਼ਨ ਵਿੱਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਦਿੱਲੀ ਪੁਲਸ ਕਮਿਸ਼ਨਰ ਅਨੁਰਾਗ ਕੁਮਾਰ ਅਤੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਦੀ ਚੇਅਰਪਰਸਨ ਡੀ. ਥਾਰਾ ਨੂੰ ਨਾਮਜ਼ਦ ਕੀਤਾ ਗਿਆ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਅਧਿਕਾਰੀਆਂ ਨੇ ਸੁਪਰੀਮ ਕੋਰਟ ਦੇ 9 ਅਕਤੂਬਰ ਦੇ ਸਪੱਸ਼ਟ ਹੁਕਮਾਂ ਦੀ ਜਾਣ-ਬੁੱਝ ਕੇ ਉਲੰਘਣਾ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਦਰਸ਼ਨਾਂ ਦੌਰਾਨ ਜ਼ਰੂਰੀ ਜਨਤਕ ਆਵਾਜਾਈ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਨਹੀਂ ਕੀਤਾ ਜਾਣਾ ਚਾਹੀਦਾ। ਦਿੱਲੀ ਵਿੱਚ 45 ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਅਤੇ ਰੇਲ ਗੱਡੀਆਂ ਨੂੰ ਰੱਦ ਕਰਨ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : 'ਅਣ-ਐਲਾਨੀ ਐਮਰਜੈਂਸੀ ਵਰਗੇ ਹਾਲਾਤ', CJP ਪ੍ਰਦਰਸ਼ਨ ਨੂੰ ਲੈ ਕੇ ਸੋਨਮ ਵਾਂਗਚੁਕ ਦੀ ਸਰਕਾਰ ਨੂੰ ਚਿਤਾਵਨੀ
ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਦੀ ਰਿਹਾਈ ਲਈ Habeas Corpus ਪਟੀਸ਼ਨ
ਤ੍ਰਿਣਮੂਲ ਕਾਂਗਰਸ (TMC) ਦੀ ਸੰਸਦ ਮੈਂਬਰ ਅਤੇ ਸੀਨੀਅਰ ਵਕੀਲ ਮੇਨਕਾ ਗੁਰੂਸਵਾਮੀ ਵੱਲੋਂ ਦਾਇਰ ਕੀਤੀ ਗਈ 'ਹੇਬੀਅਸ ਕਾਰਪਸ' ਪਟੀਸ਼ਨ ਵਿੱਚ ਵਿਰੋਧੀ ਧਿਰ ਦੇ ਆਗੂਆਂ ਅਤੇ ਕਾਰਕੁਨਾਂ (ਜਿਨ੍ਹਾਂ ਵਿੱਚ ਚਾਰ ਸਾਬਕਾ ਮੁੱਖ ਮੰਤਰੀ ਸ਼ਾਮਲ ਹਨ) ਨੂੰ ਰੋਕਥਾਮ ਵਜੋਂ ਹਿਰਾਸਤ ਵਿੱਚ ਲੈਣ ਨੂੰ ਚੁਣੌਤੀ ਦਿੱਤੀ ਗਈ ਹੈ। ਗੁਰੂਸਵਾਮੀ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੇ ਮੌਲਿਕ ਅਧਿਕਾਰ ਨੂੰ ਦਬਾਉਣ ਲਈ ਰੋਕਥਾਮ ਵਜੋਂ ਹਿਰਾਸਤ (preventive detention) ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਸੜਕਾਂ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਅਤੇ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ ਲੈਣ ਦੀ ਪੁਲਸ ਦੀ ਕਾਰਵਾਈ 'ਤੇ ਵੀ ਗੰਭੀਰ ਸਵਾਲ ਉਠਾਏ।
9 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਕੀ ਦਿੱਤਾ ਸੀ ਆਦੇਸ਼
ਇਸ ਤੋਂ ਪਹਿਲਾਂ 9 ਅਕਤੂਬਰ ਨੂੰ ਜਸਟਿਸ ਸੂਰਿਆਕਾਂਤ, ਜੈਮਾਲਿਆ ਬਾਗਚੀ ਅਤੇ ਵੀ. ਮੋਹਨਾ ਦੇ ਬੈਂਚ ਨੇ 'ਬੇਬੀ ਬਨਾਮ ਯੂਨੀਅਨ ਆਫ਼ ਇੰਡੀਆ' (Baby v. Union of India) ਕੇ ਅਦਾਲਤ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਵਾਜਾਈ ਸਬੰਧੀ ਸੂਚਨਾਵਾਂ ਜਾਰੀ ਕਰਨ ਅਤੇ ਸ਼ਾਂਤਮਈ ਪ੍ਰਦਰਸ਼ਨਾਂ ਲਈ ਬੁਨਿਆਦੀ ਸਹੂਲਤਾਂ ਨਾਲ ਲੈਸ ਬਦਲਵੇਂ ਸਥਾਨ ਮੁਹੱਈਆ ਕਰਵਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਅਣ-ਐਲਾਨੀ ਐਮਰਜੈਂਸੀ ਵਰਗੇ ਹਾਲਾਤ', CJP ਪ੍ਰਦਰਸ਼ਨ ਨੂੰ ਲੈ ਕੇ ਸੋਨਮ ਵਾਂਗਚੁਕ ਦੀ ਸਰਕਾਰ ਨੂੰ ਚਿਤਾਵਨੀ
NEXT STORY