ਜਬਲਪੁਰ — ਮੱਧ ਪ੍ਰਦੇਸ਼ ਦੇ ਜਬਲਪੁਰ 'ਚ ਇਕ ਸਾਫਟਵੇਅਰ ਇੰਜੀਨੀਅਰ ਨੂੰ ਸ਼ਰਾਬ ਪੀਣ ਤੋਂ ਰੋਕਣ 'ਤੇ ਚਾਰ ਲੋਕਾਂ ਨੇ ਇਕ ਸਕੂਟਰ ਦੇ ਆਲੇ-ਦੁਆਲੇ ਇਕੱਠੇ ਹੋ ਕੇ ਉਸ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਗਮਾਪੁਰ ਥਾਣਾ ਖੇਤਰ 'ਚ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਵੀਨ ਸ਼ਰਮਾ ਵਜੋਂ ਹੋਈ ਹੈ।
ਘਮਾਪੁਰ ਥਾਣਾ ਇੰਚਾਰਜ ਸਤੀਸ਼ ਕੁਮਾਰ ਅੰਧਵਾਨ ਨੇ ਦੱਸਿਆ ਕਿ 42 ਸਾਲਾ ਆਈ.ਟੀ. ਪੇਸ਼ੇਵਰ ਐਤਵਾਰ ਰਾਤ ਨੂੰ ਆਪਣੇ ਦੋਸਤ ਨਾਲ ਦੁਸਹਿਰਾ ਦੇਖਣ ਲਈ ਸਕੂਟਰ 'ਤੇ ਕਾਂਚਘਰ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਰਾਤ ਕਰੀਬ 3 ਵਜੇ ਸ਼ਰਮਾ ਆਪਣਾ ਸਕੂਟਰ ਲੈ ਕੇ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਗੱਡੀ ਦੇ ਆਲੇ-ਦੁਆਲੇ ਚਾਰ ਵਿਅਕਤੀ ਇਕੱਠੇ ਹੋ ਕੇ ਸ਼ਰਾਬ ਪੀ ਰਹੇ ਸਨ। ਅੰਧਵਾਨ ਨੇ ਦੱਸਿਆ ਕਿ ਨਵੀਨ ਨੇ ਉਸ ਨੂੰ ਸਕੂਟਰ ਦੀ ਸੀਟ 'ਤੇ ਰੱਖੇ ਸ਼ਰਾਬ ਦੇ ਗਲਾਸ ਉਤਾਰਨ ਲਈ ਕਿਹਾ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਝਗੜਾ ਇੰਨਾ ਵੱਧ ਗਿਆ ਕਿ ਚਾਰੋਂ ਵਿਅਕਤੀਆਂ ਨੇ ਕਰੀਬ ਅੱਧੀ ਦਰਜਨ ਵਾਰ ਨਵੀਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਨਵੀਨ ਨੂੰ ਨਜ਼ਦੀਕੀ ਹਸਪਤਾਲ ਲੈ ਗਈ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਸਬੰਧੀ ਚਾਰੋਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੀ ਸਿਆਸੀ ਕਰੀਅਰ ਬਚਾਉਣ ਲਈ ਕੈਨੇਡੀਅਨ PM ਟਰੂਡੋ ਲੈ ਰਹੇ ਭਾਰਤ ਨਾਲ ਪੰਗੇ?
NEXT STORY