ਨਵੀਂ ਦਿੱਲੀ/ਮੁਜ਼ੱਫਰਾਬਾਦ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਲੋਚਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਤੇ ਪਾਕਿਸਤਾਨ ਨੂੰ ਸਖਤ ਸੰਦੇਸ਼ ਦੇਣ ਤੋਂ ਬਾਅਦ ਮੋਦੀ ਸਰਕਾਰ ਦੇ ਮੰਤਰੀ ਨੇ ਪੀ. ਓ. ਕੇ. 'ਚ ਤਿਰੰਗਾ ਲਹਿਰਾਉਣ ਦੀ ਗੱਲ ਕਹੀ ਹੈ। ਮੋਦੀ ਸਰਕਾਰ 'ਚ ਰਾਜ ਮੰਤਰੀ ਜਤਿੰਦਰ ਸਿੰਘ ਨੇ ਸ਼ਨੀਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਸਾਨੂੰ ਪੀ. ਓ. ਕੇ. ਦੇ ਲੋਕਾਂ ਨਾਲ ਖੜ੍ਹੇ ਹੋਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ 'ਤਿਰੰਗਾ ਯਾਤਰਾ' ਦੀ ਅਸਲ ਸਫਲਤਾ ਉਦੋਂ ਹੋਵੇਗੀ, ਜਦੋਂ ਅਸੀਂ ਕੋਟਲੀ ਅਤੇ ਮੁਜ਼ੱਫਰਾਬਾਦ ਵਿਚ ਤਿਰੰਗਾ ਲਹਿਰਾ ਸਕਾਂਗੇ ਕਿਉਂਕਿ ਇਹ ਦੋਵੇਂ ਇਲਾਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਆਉਂਦੇ ਹਨ। ਇਸ ਦੇ ਨਾਲ ਹੀ ਸਾਨੂੰ ਦੁਨੀਆ ਦਾ ਧਿਆਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਹੋ ਰਹੇ ਮਨੁੱਖੀ ਅਧਿਕਾਰ ਦੇ ਉਲੰਘਣ ਵੱਲ ਆਕਰਸ਼ਿਤ ਕਰਨ ਦੀ ਲੋੜ ਹੈ।
ਦੱਸਣ ਯੋਗ ਹੈ ਕਿ ਜਤਿੰਦਰ ਸਿੰਘ ਵਲੋਂ 'ਤਿਰੰਗਾ ਯਾਤਰਾ' ਕਸ਼ਮੀਰ ਦੇ ਸਾਬਾ 'ਚ ਸ਼ੁਰੂ ਕੀਤੀ ਗਈ ਹੈ। ਇਸ ਯਾਤਰਾ ਨੂੰ ਸ਼ੁਰੂ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਕ ਆਜ਼ਾਦੀ ਦੀ ਲੜਾਈ ਅਜੇ ਬਾਕੀ ਹੈ, ਆਪਣੇ ਭਰਾ ਜੋ ਪੀ. ਓ. ਕੇ. 'ਚ ਹਨ ਉਨ੍ਹਾਂ ਨੂੰ ਆਜ਼ਾਦ ਕਰਾਉਣਾ ਹੈ।
ਜ਼ਿਕਰਯੋਗ ਹੈ ਕਿ ਮੋਦੀ ਨੇ ਕਸ਼ਮੀਰ ਦੇ ਹਾਲਾਤ 'ਤੇ ਪਾਕਿਸਤਾਨ ਨੂੰ ਲੰਬੇ ਹੱਥੀਂ ਲੈਂਦੇ ਹੋਏ ਕਿਹਾ ਸੀ ਕਿ ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ਵੀ ਭਾਰਤ ਦਾ ਹਿੱਸਾ ਹੈ। ਇਸ ਦੇ ਨਾਲ ਹੀ ਮੋਦੀ ਨੇ ਬਲੋਚਿਸਤਾਨ ਦੇ ਲੋਕਾਂ ਦੀ ਆਜ਼ਾਦੀ ਦੀ ਮੰਗ ਵੀ ਕੀਤੀ ਹੈ। ਮੋਦੀ ਦੇ ਇਸ ਬਿਆਨ ਦੀ ਬਲੋਚ ਨੇਤਾਵਾਂ ਨੇ ਸੁਆਗਤ ਕੀਤਾ ਹੈ।
ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਇਕ ਹੋਰ ਜੱਥਾ ਰਵਾਨਾ
NEXT STORY