ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਨੂੰ ਲੈ ਕੇ ਅੱਜ ਯਾਨੀ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਕਸ਼ਮੀਰੀ ਪੰਡਿਤ ਦਾ ਉਨ੍ਹਾਂ ਦੇ ਦਫ਼ਤਰ 'ਚ ਕਤਲ ਕਰ ਦਿੱਤਾ ਗਿਆ ਸੀ। ਦੇਸ਼ ਚਿੰਤਤ ਹੈ। ਕਸ਼ਮੀਰੀ ਪੰਡਿਤ ਹਾਲੇ ਤੱਕ ਕਸ਼ਮੀਰ 'ਚ ਸੁਰੱਖਿਅਤ ਨਹੀਂ ਹਨ। ਉਨ੍ਹਾਂ 'ਚੋਂ ਕਈਆਂ ਨੂੰ ਪੀ.ਐੱਮ. ਪੈਕੇਜ ਦੇ ਅਧੀਨ ਕਸ਼ਮੀਰ ਭੇਜਿਆ ਗਿਆ ਸੀ। ਇਸ ਘਟਨਾ ਦੇ ਬਾਅਦ ਤੋਂ ਸਾਰੇ ਕਸ਼ਮੀਰੀ ਪੰਡਿਤ ਡਰੇ ਹੋਏ ਹਨ।
कश्मीरी पंडित कश्मीर में सुरक्षा चाहते हैं। राहुल भट्ट जी की हत्या ने उन्हें भयभीत कर दिया है। उन पर लाठी चार्ज करना और आंसू गैस के गोले छोड़ना सरासर ग़लत है। https://t.co/GxjMhVBr4t
— Arvind Kejriwal (@ArvindKejriwal) May 16, 2022
ਕੇਜਰੀਵਾਲ ਨੇ ਕਿਹਾ ਕਿ ਕਸ਼ਮੀਰੀ ਪੰਡਿਤਾਂ ਨੇ ਗੁੱਸਾ ਜ਼ਾਹਰ ਕਰਨ ਲਈ ਵਿਰੋਧ ਕੀਤਾ ਪਰ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਗਿਆ। ਇੰਨਾ ਹੀ ਨਹੀਂ ਉਨ੍ਹਾਂ ਨੂੰ ਘਰਾਂ 'ਚ ਬੰਦ ਕਰ ਦਿੱਤਾ ਗਿਆ। ਇਹ ਰਾਜਨੀਤੀ ਦਾ ਸਮਾਂ ਨਹੀਂ ਹੈ। ਉਹ ਸੁਰੱਖਿਅਤ ਮਹਿਸੂਸ ਕਰਨਾ ਚਾਹੁੰਦੇ ਹਨ। ਜੇਕਰ ਉਨ੍ਹਾਂ ਨੂੰ ਸੁਰੱਖਿਆ ਨਹੀਂ ਮਿਲੇਗੀ ਤਾਂ ਬਾਕੀ ਲੋਕ ਆਪਣੇ ਘਰਾਂ ਨੂੰ ਕਿਵੇਂ ਪਰਤਣਗੇ। ਮੈਂ ਕੇਂਦਰ ਤੋਂ ਉਨ੍ਹਾਂ ਦੀ ਸੁਰੱਖਿਆ ਦੀ ਅਪੀਲ ਕਰਦਾ ਹਾਂ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਿੱਲੀ ’ਚ 63 ਲੱਖ ਲੋਕਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣ ਦੀ ਤਿਆਰੀ ’ਚ ਭਾਜਪਾ: ਕੇਜਰੀਵਾਲ
NEXT STORY