ਨੈਸ਼ਨਲ ਡੈਸਕ : ਭਾਰਤ ਮੌਸਮ ਵਿਗਿਆਨ ਵਿਭਾਗ ਨੇ 3 ਜੁਲਾਈ ਨੂੰ ਦੇਸ਼ ਦੇ 15 ਸੂਬਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ, ਮੁੰਬਈ, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਮੂਸਲਾਧਾਰ ਬਾਰਿਸ਼ ਹੋ ਸਕਦੀ ਹੈ। ਕਈ ਸੂਬਿਆਂ ਲਈ ਰੈੱਡ ਅਤੇ ਓਰੇਂਜ ਅਲਰਟ ਮੌਸਮ ਵਿਭਾਗ ਨੇ ਗੁਜਰਾਤ, ਪੱਛਮੀ ਮੱਧ ਪ੍ਰਦੇਸ਼, ਕੋਂਕਣ (ਮੁੰਬਈ ਸਮੇਤ) ਅਤੇ ਓਡੀਸ਼ਾ ਲਈ 'ਰੈੱਡ ਅਲਰਟ' ਜਾਰੀ ਕੀਤਾ ਹੈ। ਮੁੰਬਈ 'ਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ 'ਓਰੇਂਜ ਅਲਰਟ' ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਕੁਝ ਸੂਬਿਆਂ 'ਚ 80 ਤੋਂ 85 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸ਼ੁੱਕਰਵਾਰ ਨੂੰ ਆਸਮਾਨ 'ਚ ਬੱਦਲ ਛਾਏ ਰਹਿਣਗੇ। ਸਵੇਰ ਜਾਂ ਦੁਪਹਿਰ ਤੋਂ ਪਹਿਲਾਂ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਤੇ ਵੱਧ ਤੋਂ ਵੱਧ ਤਾਪਮਾਨ 30°C ਤੋਂ 32°C ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਪਹਾੜੀ ਸੂਬੇ ਜਿਵੇਂ ਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਵੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਵੀ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਤੇ ਬਿਜਲੀ ਕੜਕਣ ਦੀ ਚਿਤਾਵਨੀ ਦਿੱਤੀ ਗਈ ਹੈ।
ਮੀਂਹ ਦਾ ਕਾਰਨ ਮੌਸਮ ਵਿਗਿਆਨੀਆਂ ਅਨੁਸਾਰ, ਬੰਗਾਲ ਦੀ ਖਾੜੀ ਅਤੇ ਉੱਤਰੀ ਓਡੀਸ਼ਾ ਤੱਟ 'ਤੇ ਇੱਕ ਸਾਈਕਲੋਨਿਕ ਸਰਕੂਲੇਸ਼ਨ ਸਰਗਰਮ ਹੈ। ਇਸ ਦੇ ਨਾਲ ਹੀ ਇੱਕ ਹੋਰ ਮੌਸਮੀ ਗੜਬੜੀ ਉੱਤਰ-ਪੱਛਮੀ ਰਾਜਸਥਾਨ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਫੈਲੀ ਹੋਈ ਹੈ, ਜਿਸ ਕਾਰਨ ਕਈ ਸੂਬਿਆਂ 'ਚ ਮੂਸਲਾਧਾਰ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬ੍ਰਿਜਭੂਸ਼ਣ ਸਿੰਘ ਕੇਸ: ਦਿੱਲੀ ਅਦਾਲਤ ਨੇ ਜਿਨਸੀ ਸ਼ੋਸ਼ਣ ਮਾਮਲੇ 'ਚ ਫੈਸਲਾ ਰੱਖਿਆ ਰਾਖਵਾਂ
NEXT STORY