ਨਵੀਂ ਦਿੱਲੀ (ਭਾਸ਼ਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਟਲੀ ਦੀ ਪ੍ਰਧਾਨ ਮੰਤਰੀ ਜਿਓਰਜੀਆ ਮੇਲੋਨੀ ਤੋਂ ਜੂਨ ’ਚ ਹੋਣ ਵਾਲੇ ਜੀ-7 ਸ਼ਿਖਰ ਸੰਮੇਲਨ ’ਚ ਹਿੱਸਾ ਲੈਣ ਦਾ ਸੱਦਾ ਮਿਲਿਆ ਹੈ।
ਵਿਦੇਸ਼ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਮੋਦੀ ਨੇ ਵੀਰਵਾਰ ਨੂੰ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗੱਲਬਾਤ ਕੀਤੀ ਤੇ ਜੂਨ ’ਚ ਪੁਗਲੀਆ ’ਚ ਹੋਣ ਵਾਲੇ ਜੀ-7 ਸ਼ਿਖਰ ਸੰਮੇਲਨ ਲਈ ਸੱਦਾ ਦੇਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਇਹ ਖ਼ਬਰ ਵੀ ਪੜ੍ਹੋ : ਵਿਧਵਾ ਮਾਂ ਦੇ ਘਰ ਪੈ ਗਏ ਵੈਣ, ਅਮਰੀਕਾ ਰਹਿ ਰਹੇ ਕੁਆਰੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ
ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਉਨ੍ਹਾਂ ਨੇ ਮੇਲੋਨੀ ਤੇ ਇਟਲੀ ਦੇ ਲੋਕਾਂ ਨੂੰ ਇਟਲੀ ਦੇ ਮੁਕਤੀ ਦਿਵਸ ਦੀ 79ਵੀਂ ਵਰ੍ਹੇਗੰਢ ’ਤੇ ਵਧਾਈ ਦਿੱਤੀ।
ਮੋਦੀ ਨੇ ਕਿਹਾ, ‘‘ਜੂਨ ’ਚ ਜੀ-7 ਸ਼ਿਖਰ ਸੰਮੇਲਨ ’ਚ ਮੈਨੂੰ ਸੱਦਾ ਦੇਣ ਲਈ ਉਨ੍ਹਾਂ ਦਾ ਧੰਨਵਾਦ। ਭਾਰਤ ’ਚ ਆਯੋਜਿਤ ਜੀ-20 ਦੇ ਨਤੀਜਿਆਂ ਨੂੰ ਜੀ-7 ਤੱਕ ਅੱਗੇ ਲਿਜਾਣ ਬਾਰੇ ਚਰਚਾ ਕੀਤੀ। ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਜੰਮੂ-ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ
NEXT STORY