ਨੈਸ਼ਨਲ ਡੈਸਕ: ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ITO ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਦੇ ਮੱਦੇਨਜ਼ਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਵੱਲੋਂ ਅੱਜ ITO ਮੈਟਰੋ ਸਟੇਸ਼ਨ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਾਰਪੋਰੇਸ਼ਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਗਿਆ ਹੈ ਕਿ ਦਿੱਲੀ ਪੁਲਸ ਦੀਆਂ ਹਦਾਇਤਾਂ ਮੁਤਾਬਕ 22 ਮਾਰਚ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ITO ਮੈਟਰੋ ਸਟੇਸ਼ਨ ਬੰਦ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਕੇਜਰੀਵਾਲ ਨੂੰ ਅੱਜ ਅਦਾਲਤ 'ਚ ਪੇਸ਼ ਕਰੇਗੀ ED, ਮੰਗਿਆ ਜਾਵੇਗਾ ਰਿਮਾਂਡ; ਭਾਰੀ ਪੁਲਸ ਫ਼ੋਰਸ ਤਾਇਨਾਤ
ਉੱਥੇ ਹੀ ITO ਤੇ ਨਾਲ ਲੱਗਦੇ ਇਲਾਕਿਆਂ ਵਿਚ ਭਾਰੀ ਪੁਲਸ ਫ਼ੋਰਸ ਦੇ ਨਾਲ-ਨਾਲ ਪੈਰਾਮਿਲਟਰੀ ਫ਼ੋਰਸਿਜ਼ ਦੀਆਂ 4 ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ। ਦਿੱਲੀ ਪੁਲਸ ਵੱਲੋਂ ITO 'ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਦਿੱਲੀ ਪੁਲਸ ਨੇ ਚੇਤਾਵਨੀ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਕਾਨੂੰਨ ਵਿਵਸਥਾ ਨੂੰ ਵਿਗਾੜਣ ਦੀ ਕੋਸ਼ਿਸ਼ ਨਾ ਕਰੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਨੂੰ ਅੱਜ ਅਦਾਲਤ 'ਚ ਪੇਸ਼ ਕਰੇਗੀ ED, ਮੰਗਿਆ ਜਾਵੇਗਾ ਰਿਮਾਂਡ; ਭਾਰੀ ਪੁਲਸ ਫ਼ੋਰਸ ਤਾਇਨਾਤ
NEXT STORY