ਰਾਜੌਰੀ (ਏਜੰਸੀ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਇਕ ਦਿਨ ਪਹਿਲਾਂ ਸ਼ੁਰੂ ਹੋਏ ਮੁਕਾਬਲੇ 'ਚ ਬੁੱਧਵਾਰ ਨੂੰ ਇਕ ਹੋਰ ਅੱਤਵਾਦੀ ਮਾਰਿਆ ਗਿਆ। ਜੰਮੂ ਦੇ ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਮੁਕੇਸ਼ ਸਿੰਘ ਨੇ ਕਿਹਾ,''ਰਾਜੌਰੀ ਦੇ ਨਰਲਾ ਇਲਾਕੇ 'ਚ ਚੱਲ ਰਹੇ ਮੁਕਾਬਲੇ 'ਚ ਦੂਜੇ ਅੱਤਵਾਦੀ ਨੂੰ ਮਾਰ ਸੁੱਟਿਆ ਗਿਆ ਹੈ।'' ਇਕ ਸੀਨੀਅਰ ਪੁਲਸ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਨਰਲਾ ਇਲਾਕੇ 'ਚ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰ ਸੁੱਟਿਆ ਗਿਆ, ਜਦੋਂ ਕਿ ਫ਼ੌਜ ਦਾ ਜਵਾਨ ਸ਼ਹੀਦ ਹੋ ਗਿਆ। ਗੋਲੀਬਾਰੀ 'ਚ ਇਕ ਵਿਸ਼ੇਸ਼ ਪੁਲਸ ਅਧਿਕਾਰੀ ਸਮੇਤ ਤਿੰਨ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਚੈੱਕ ਬਾਊਂਸ ਮਾਮਲੇ 'ਚ ਦੋਸ਼ੀ 2 ਸਾਲ ਦੀ ਸਜ਼ਾ, ਦੇਣਾ ਪਵੇਗਾ 16 ਲੱਖ ਰੁਪਏ ਮੁਆਵਜ਼ਾ
ਜੰਮੂ ਦੇ ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਮੰਗਲਵਾਰ ਨੂੰ ਕਿਹਾ,''ਰਾਜੌਰੀ ਜ਼ਿਲ੍ਹੇ 'ਚ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਢੇਰ ਹੋ ਗਿਆ। ਫ਼ੌਜ ਦੇ ਇਕ ਜਵਾਨ ਦੀ ਜਾਨ ਚਲੀ ਗਈ, ਇਕ ਪੁਲਸ ਐੱਸ.ਪੀ.ਓ. ਸਮੇਤ ਤਿੰਨ ਹੋਰ ਜ਼ਖ਼ਮੀ ਹੋ ਗਏ।'' ਇਕ 6 ਸਾਲਾ ਕੁੱਤੇ (ਮਾਦਾ ਲੈਬ੍ਰਾਡੋਰ) ਨੇ ਮੁਕਾਬਲੇ ਦੌਰਾਨ ਆਪਣੇ ਸੰਚਾਲਕ ਦੀ ਰੱਖਿਆ ਕਰਦੇ ਆਪਣੀ ਜਾਨ ਦੇ ਦਿੱਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਗਜ਼ ਰਹਿਤ ਹੋਈ ਗੁਜਰਾਤ ਵਿਧਾਨ ਸਭਾ, ਰਾਸ਼ਟਰਪਤੀ ਵਲੋਂ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ ਦਾ ਉਦਘਾਟਨ
NEXT STORY