ਸ਼੍ਰੀਨਗਰ- ਕਸ਼ਮੀਰ ਵਿਚ ਸੀਤ ਲਹਿਰ ਤੇਜ਼ ਹੋ ਗਈ ਹੈ ਕਿਉਂਕਿ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਚਲਾ ਗਿਆ ਹੈ ਅਤੇ ਸੰਘਣੀ ਧੁੰਦ ਕਾਰਨ ਮੰਗਲਵਾਰ ਸਵੇਰੇ ਸ਼੍ਰੀਨਗਰ ਕੌਮਾਂਤਰੀ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਘੱਟੋ-ਘੱਟ ਤਾਪਮਾਨ ਮਨਫ਼ੀ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਸ਼੍ਰੀਨਗਰ ਸ਼ਹਿਰ ਦਾ ਤਾਪਮਾਨ ਮਨਫੀ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਸ਼੍ਰੀਨਗਰ ਸ਼ਹਿਰ ਸਮੇਤ ਘਾਟੀ ਦੇ ਜ਼ਿਆਦਾਤਰ ਸਥਾਨਾਂ 'ਤੇ ਇਹ ਸਭ ਤੋਂ ਠੰਡੀ ਰਾਤ ਰਹੀ। ਉਨ੍ਹਾਂ ਦੱਸਿਆ ਕਿ ਕਸ਼ਮੀਰ ਦੇ ਗੇਟਵੇ ਸ਼ਹਿਰ ਕਾਜ਼ੀਗੁੰਡ 'ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 0.8 ਡਿਗਰੀ ਸੈਲਸੀਅਸ ਅਤੇ ਗੁਲਮਰਗ ਸਕੀ ਰਿਜੋਰਟ ਵਿਚ ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅਧਿਕਾਰੀ ਨੇ ਦੱਸਿਆ ਕਿ ਪਹਿਲਗਾਮ 'ਚ ਘੱਟੋ-ਘੱਟ ਤਾਪਮਾਨ ਮਨਫੀ 2.9 ਡਿਗਰੀ ਸੈਲਸੀਅਸ ਅਤੇ ਪੁਲਵਾਮਾ 'ਚ ਮਨਫੀ 2.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਘਾਟੀ 'ਚ ਘੱਟੋ-ਘੱਟ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਕਾਰਨ ਪ੍ਰਾਇਮਰੀ ਜਮਾਤਾਂ ਤੱਕ ਦੇ ਸਕੂਲਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਗਈ ਹੈ। ਜੰਮੂ-ਕਸ਼ਮੀਰ ਦੇ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਨੇ ਸੋਮਵਾਰ ਨੂੰ ਇਕ ਬਿਆਨ 'ਚ ਪ੍ਰਸ਼ਾਸਨ ਤੋਂ ਪ੍ਰਾਇਮਰੀ ਜਮਾਤਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਦੀ ਮੰਗ ਕੀਤੀ।
ਮੰਗਲਵਾਰ ਨੂੰ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਸਵੇਰੇ ਆਵਾਜਾਈ ਪ੍ਰਭਾਵਿਤ ਹੋਈ। ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਧੁੰਦ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਸਵੇਰ ਦੀਆਂ ਉਡਾਣਾਂ 'ਚ ਦੇਰੀ ਹੋਈ। ਸ਼ੁਰੂਆਤੀ ਘੰਟਿਆਂ ਵਿੱਚ ਵਿਜ਼ੀਬਿਲਟੀ ਘੱਟ ਰਹਿੰਦੀ ਹੈ।
ਦਿੱਲੀ ਦੀ ਆਬੋ-ਹਵਾ ਬੇਹੱਦ ਖਰਾਬ, AQI ਦਾ ਪੱਧਰ 300 ਤੋਂ ਪਾਰ
NEXT STORY