ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਬਡਗਾਮ ’ਚ ਭਾਜਪਾ ਪਾਰਟੀ ਦੇ ਸਰਪੰਚ ਦੇ ਕਤਲ ਦੇ ਕੁਝ ਘੰਟਿਆਂ ਬਾਅਦ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ’ਤੇ ਹਮਲਾ ਕਰ ਦਿੱਤਾ। ਵੀਰਵਾਰ ਸਵੇਰੇ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਅਵੰਨੀਤਪੋਰਾ ’ਚ ਮੁਕਾਬਲਾ ਸ਼ੁਰੂ ਹੋਇਆ। ਇਸ ਦੌਰਾਨ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ। ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੇ ਜਵਾਨ ’ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜਵਾਨ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਸਵੇਰੇ 7 ਵਜ ਕੇ 45 ਮਿੰਟ ’ਤੇ ਅਵੰਤੀਪੋਰਾ ’ਚ ਸੀ. ਆਰ. ਪੀ. ਐੱਫ. ਦੀ 117 ਬਟਾਲੀਅਨ ਦੇ ਜਵਾਨਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ’ਚ ਸੁਰੱਖਿਆ ਦਸਤਿਆਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਨੂੰ ਖਾਲੀ ਕਰਵਾ ਕੇ ਸੁਰੱਖਿਆ ਦਸਤਿਆਂ ਨੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਬਡਗਾਮ ਦੇ ਦਲਵਾਸ਼ ਪਿੰਡ ’ਚ ਬਲਾਕ ਵਿਕਾਸ ਕੌਂਸਲਰ ਪ੍ਰਧਾਨ ਅਤੇ ਭਾਜਪਾ ਦੇ ਸਰਪੰਚ ਭੁਪਿੰਦਰ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਟੀ. ਆਰ. ਐੱਫ. ਨੇ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਭੁਪਿੰਦਰ ਸਿੰਘ ਕਈ ਦਿਨਾਂ ਬਾਅਦ ਘਰ ਵਾਪਸ ਆਇਆ ਸੀ। ਉਹ ਇਨ੍ਹੀਂ ਦਿਨੀਂ ਸੁਰੱਖਿਆ ਵਿਚਾਲੇ ਸ਼੍ਰੀਨਗਰ ’ਚ ਰਹਿ ਰਿਹਾ ਸੀ।
ਰਾਹਤ ਭਰੀ ਖ਼ਬਰ : ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਲਗਾਤਾਰ ਕਮੀ, ਪੀੜਤਾਂ ਦੀ ਗਿਣਤੀ 57 ਲੱਖ ਦੇ ਪਾਰ
NEXT STORY