ਸ਼੍ਰੀਨਗਰ-ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੈਨਾ ਅਤੇ ਅੱਤਵਾਦੀਆਂ 'ਚ ਅੱਜ ਸਵੇਰ ਤੋਂ ਭਿਆਨਕ ਮੁੱਠਭੇੜ ਹੋ ਰਹੀ ਹੈ। ਰਿਪੋਰਟ ਦੇ ਮੁਤਾਬਕ ਘਟਨ 'ਚ ਇਕ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ। ਇੱਥੇ ਇਕ ਘਰ 'ਚ 4-5 ਅੱਤਵਾਦੀ ਲੁਕੇ ਹੋਣ ਦੀ ਖਬਰ ਸਾਹਮਣੇ ਆਈ ਹੈ।
ਕੁਲਗਾਮ ਜ਼ਿਲੇ ਦੇ ਲੇਰੂ (Larro) ਇਲਾਕੇ 'ਚ ਸੈਨਾ ਸਰਚ ਆਪਰੇਸ਼ਨ ਚਲਾ ਰਹੀ ਸੀ ਕਿ ਇੱਥੇ ਲੁਕੇ ਅੱਤਵਾਦੀਆਂ ਨੇ ਜਵਾਨਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੈਨਾ ਅਤੇ ਸੁਰੱਖਿਆਬਲਾਂ 'ਚ ਮੁੱਠਭੇੜ ਸ਼ੁਰੂ ਹੋ ਗਈ। ਪਿਛਲੇ ਕਾਫੀ ਸਮੇਂ ਤੋਂ ਸੂਬੇ 'ਚ ਅੱਤਵਾਦੀਆਂ ਦੀ ਗਤੀਵਿਧੀਆਂ ਪਹਿਲਾਂ ਤੋਂ ਹੀ ਕਾਫੀ ਵੱਧ ਗਈਆਂ ਹਨ।
PM ਨਰਿੰਦਰ ਮੋਦੀ ਨੇ ਰਾਸ਼ਟਰੀ ਪੁਲਸ ਸਮਾਰਕ 'ਤੇ ਪਹੁੰਚ ਕੇ ਦਿੱਤੀ ਸ਼ਰਧਾਂਜਲੀ
NEXT STORY