ਜੰਮੂ (ਅਰੁਣ)- ਗ੍ਰਹਿ ਮੰਤਰਾਲਾ ਇਸ ਹਫ਼ਤੇ ਦੌਰਾਨ ਸ੍ਰੀ ਅਮਰਨਾਥ ਯਾਤਰਾ ਦੇ ਪ੍ਰਬੰਧਾਂ ਦੀ ਉੱਚ ਪੱਧਰੀ ਸਮੀਖਿਆ ਕਰੇਗਾ, ਜਿਸ ’ਚ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵਿਸ਼ੇਸ਼ ਤੌਰ ’ਤੇ ਸ਼ਰਧਾਲੂਆਂ ਲਈ ਅਰਧ ਸੈਨਿਕ ਬਲਾਂ ਦੀ ਵਾਧੂ ਤਾਇਨਾਤੀ ਦੀ ਮੰਗ ਕਰਨਗੇ। ਅਧਿਕਾਰੀਆਂ ਨੇ ਕਿਹਾ ਕਿ ਜੰਮੂ-ਕਸ਼ਮੀਰ ਪੁਲਸ ਸਾਲਾਨਾ ਸ਼੍ਰੀ ਅਮਰਨਾਥ ਯਾਤਰਾ ਲਈ ਅਰਧ ਸੈਨਿਕ ਬਲਾਂ ਦੀਆਂ 300 ਵਾਧੂ ਕੰਪਨੀਆਂ ਦੀ ਮੰਗ ਕਰੇਗੀ।
ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਚੋਟੀ ਦੇ ਪੁਲਸ ਅਤੇ ਸਿਵਲ ਅਧਿਕਾਰੀ ਇਸ ਹਫਤੇ ਦੇ ਅੰਤ ਤੱਕ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਵਲੋਂ ਬੁਲਾਈ ਜਾਣ ਵਾਲੀ ਸ਼ੁਰੂਆਤੀ ਮੀਟਿੰਗ 'ਚ ਸ਼ਾਮਲ ਹੋਣਗੇ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਹੀਨੇ ਦੇ ਅੱਧ ਵਿਚ ਯਾਤਰਾ ਪ੍ਰਬੰਧਾਂ ਦੀ ਸਮੀਖਿਆ ਕਰਨਗੇ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਗ੍ਰਹਿ ਮੰਤਰੀ ਦੇ ਜੰਮੂ-ਕਸ਼ਮੀਰ ਦੌਰੇ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।
ਅਧਿਕਾਰੀਆਂ ਨੇ ਕਿਹਾ ਕਿ ਸਾਰਾ ਪ੍ਰਬੰਧ ਪਿਛਲੇ ਸਾਲ ਵਾਂਗ ਹੀ ਹੋਵੇਗਾ ਕਿਉਂਕਿ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਕੋਈ ਜੋਖਮ ਨਹੀਂ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਸ਼੍ਰੀਨਗਰ ਅਤੇ ਜੰਮੂ-ਪਠਾਨਕੋਟ ਰਾਸ਼ਟਰੀ ਹਾਈਵੇਅ ਨੂੰ ਸੁਰੱਖਿਅਤ ਕਰਨ ਤੋਂ ਇਲਾਵਾ, ਫੌਜ ਦੋਵਾਂ ਯਾਤਰਾ ਮਾਰਗਾਂ, ਖਾਸ ਕਰਕੇ ਦੱਖਣੀ ਕਸ਼ਮੀਰ ਹਿਮਾਲਿਆ ’ਚ ਸਥਿਤ ਪਵਿੱਤਰ ਗੁਫਾ ਦੇ ਸੁਰੱਖਿਆ ਪ੍ਰਬੰਧਾਂ ’ਚ ਵੀ ਅਹਿਮ ਭੂਮਿਕਾ ਨਿਭਾਏਗੀ। ਜਿਨ੍ਹਾਂ ਵਾਧੂ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ, ਉਨ੍ਹਾਂ ’ਚੋਂ ਜ਼ਿਆਦਾਤਰ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.), ਇੰਡੋ-ਤਿੱਬਤੀਅਨ ਬਾਰਡਰ ਪੁਲਸ (ਆਈ.ਟੀ.ਬੀ.ਪੀ.) ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐੱਸ.ਐੱਫ.) ਸ਼ਾਮਲ ਹਨ।
ਰੋਹਤਾਂਗ ਸਮੇਤ ਹਿਮਾਚਲ ਦੀਆਂ ਉੱਚੀਆਂ ਚੋਟੀਆਂ ’ਤੇ ਬਰਫਬਾਰੀ
NEXT STORY