ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਦੇ ਵਾਹਨ ਨੂੰ ਨਿਸ਼ਾਨਾ ਬਣਾਉਣ ਲਈ ਅੱਤਵਾਦੀਆਂ ਨੇ ਆਈ.ਈ.ਡੀ. ਧਮਾਕਾ ਕੀਤਾ। ਇਸ ਘਟਨਾ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ 'ਚ ਅਨੰਤਨਾਗ ਜ਼ਿਲ੍ਹੇ ਦੇ ਬਿਜਬਹੇੜਾ ਦੇ ਪਜਾਲਪੋਰਾ ਇਲਾਕੇ 'ਚ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਇਕ ਬੰਕਰ ਵਾਹਨ ਨੂੰ ਨਿਸ਼ਾਨਾ ਬਣਾਇਆ।
ਇਹ ਵੀ ਪੜ੍ਹੋ : ਡੂੰਘੀ ਖੱਡ ਵਿੱਚ ਡਿੱਗੀ ਵੈਨ, 6 ਲੋਕਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਕੁਝ ਗੈਰ-ਫ਼ੌਜੀ ਵਾਹਨਾਂ ਨੂੰ ਧਮਾਕੇ ਕਾਰਨ ਨੁਕਸਾਨ ਪਹੁੰਚਿਆ ਪਰ ਇਸ ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ। ਧਮਾਕੇ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਹਵਾ 'ਚ ਕੁਝ ਗੋਲੀਆਂ ਵੀ ਚਲਾਈਆਂ। ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਖ਼ੁਲਾਸਾ: ਪੁਲਵਾਮਾ ਹਮਲੇ ਵਾਂਗ ਹੀ ਜਾਨਲੇਵਾ ਸੀ ਜੰਮੂ ਤੋਂ ਬਰਾਮਦ ਵਿਸਫੋਟਕ
ਦਿਸ਼ਾ ਰਵੀ ਦੀ ਗ੍ਰਿਫ਼ਤਾਰੀ 'ਤੇ ਦਿੱਲੀ ਪੁਲਸ ਦਾ ਬਿਆਨ- ਕਾਨੂੰਨ ਸਾਰਿਆਂ ਲਈ ਬਰਾਬਰ
NEXT STORY