ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਪੁਲਵਾਮਾ ਇਲਾਕੇ 'ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਕਾਬਲਾ ਸ਼ੁਰੂ ਹੋਣ ਦੀ ਖ਼ਬਰ ਮਿਲੀ ਹੈ। ਸਥਾਨਕ ਸੂਤਰਾਂ ਅਨੁਸਾਰ ਸੁਰੱਖਿਆ ਫੋਰਸ ਨੇ ਚਿਤਪੋਰਾ ਅਤੇ ਥਮਨਾ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ, ਜਿਸ ਦੇ ਬਾਵਜੂਦ ਅੱਤਵਾਦੀਆਂ ਅਤੇ ਫੋਰਸ ਵਿਚਕਾਰ ਗੋਲੀਬਾਰੀ ਸ਼ਰੂ ਹੋ ਗਈ। ਇਸ ਨਾਲ ਹੀ ਐੈੱਸ.ਐੈੱਸ.ਪੀ, ਪੁਲਵਾਮਾ ਚੌਧਰੀ ਮੁਹੰਮਦ ਅਸਲਮ ਨੇ ਦੱਸਿਆ ਕਿ ਸਰਚ ਅਪਰੇਸ਼ਨ ਦੌਰਾਨ ਲੁੱਕੇ ਹੋਏ ਅੱਤਵਾਦੀਆਂ ਨੇ ਫੋਰਸ 'ਤੇ ਗੋਲਾਬਾਰੀ ਕੀਤੀ ਅਤੇ ਉਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
ਅਮਰਨਾਥ ਯਾਤਰਾ ਨੂੰ ਦੇਖਦੇ ਹੋਏ ਸੁਰੱਖਿਆ ਫੋਰਸ ਦੇ ਲਿਹਾਜ 'ਚ ਸੈਨਾ ਅਤੇ ਸੁਰੱਖਿਆ ਫੋਰਸ ਅੱਤਵਾਦੀਆਂ 'ਤੇ ਖਾਸ ਨਜ਼ਰ ਰੱਖੀ ਹੋਈ ਹੈ। ਫੌਜ ਨੇ ਅੱਤਵਾਦ ਦੇ ਖਿਲਾਫ ਆਪਣੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਇਸ ਨਾਲ ਹੀ ਅੱਤਵਾਦੀ ਰਿਆਜ਼ ਨਾਇਕੂ ਨੇ ਅਮਰਨਾਥ ਯਾਤਰੀਆਂ ਨੂੰ ਯਾਤਰਾ ਰੋਕਣ ਦੀ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ਯਾਤਰੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਨਹੀਂ ਹਨ।
ਲਾਲੂ ਯਾਦਵ ਨੂੰ ਰਾਹਤ, ਦੂਜੀ ਵਾਰ ਮਿਲੀ 6 ਹਫਤੇ ਦੀ ਅੰਤਰਿਮ ਜ਼ਮਾਨਤ
NEXT STORY