ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪਾਕਿਸਤਾਨ ਵਲੋਂ ਇਕ ਵਾਰ ਫਿਰ ਨਾਪਾਕ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ। ਐਤਵਾਰ ਸਵੇਰੇ ਪਾਕਿਸਤਾਨੀ ਫੌਜ ਨੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੀਜਫਾਇਰ ਉਲੰਘਣਾ ਦੀ ਇਸ ਘਟਨਾ ਵਿਚ ਸੁਰੱਖਿਆਬਲ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ, ਨਾਲ ਹੀ ਇਕ ਆਮ ਨਾਗਰਿਕ ਦੇ ਮਾਰੇ ਜਾਣ ਦੀ ਵੀ ਜਾਣਕਾਰੀ ਹੈ।ਫਿਲਹਾਲ ਭਾਰਤੀ ਫੌਜ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦੇ ਰਹੀ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਘਾਟੀ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ਵਿਚ ਐਤਵਾਰ ਸਵੇਰੇ ਸੀਮਾ ਪਾਰੋਂ ਪਾਕਿਸਤਾਨੀ ਫੌਜ ਘੁਸਪੈਠੀਆਂ ਨੂੰ ਭੇਜਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਪਾਕਿਸਤਾਨ ਨੇ ਗੋਲੀਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪਾਕਿਸਤਾਨ ਦੀ ਇਸ ਕਾਇਰਾਨਾ ਹਰਕਤ ਵਿਚ ਸੁਰੱਖਿਆਬਲ ਦੇ ਦੋ ਫੌਜੀ ਸ਼ਹੀਦ ਹੋ ਗਏ, ਜਦੋਂ ਕਿ ਇਕ ਆਮ ਨਾਗਰਿਕ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ ਤਿੰਨ ਆਮ ਨਾਗਰਿਕ ਜਖ਼ਮੀ ਵੀ ਹੋ ਗਏ ਹਨ।
ਮਹਾਤਮਾ ਗਾਂਧੀ ਦੇ 150ਵੇਂ ਜਨਮਦਿਨ ਇਵੈਂਟ 'ਤੇ ਸ਼ਾਹਰੁਖ ਤੇ ਆਮਿਰ ਨੂੰ ਮਿਲੇ ਪੀ.ਐਮ. ਮੋਦੀ
NEXT STORY