ਸ਼੍ਰੀਨਗਰ — ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੇਬ ਲਿਆਉਣ ਗਏ ਦੋ ਕਸ਼ਮੀਰੀ ਟਰੱਕ ਚਾਲਕਾਂ ਦੀ ਅੱਤਵਾਦੀਆਂ ਨੇ ਵੀਰਵਾਰ ਨੂੰ ਹੱਤਿਆ ਕਰ ਦਿੱਤੀ। ਦੱਖਣੀ ਕਸ਼ਮੀਰ 'ਚ ਪਿਛਲੇ 10 ਦਿਨਾਂ 'ਚ ਟਰੱਕ ਚਾਲਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਇਹ ਤੀਜੀ ਘਟਨਾ ਹੈ। ਸੀਨੀਅਰ ਅਧਿਕਾਰੀ ਨੇ ਦੱਸਿਆ, 'ਇਹ ਮੰਦਭਾਗੀ ਘਟਨਾ ਹੈ। ਟਰੱਕ ਚਾਲਕ ਬਿਨਾਂ ਸੁਰੱਖਿਆ ਬਲਾਂ ਨੂੰ ਜਾਣਕਾਰੀ ਦਿੱਤੇ ਅੰਦਰੂਨੀ ਹਿੱਸਿਆਂ 'ਚ ਗਏ ਸਨ।
ਉਨ੍ਹਾਂ ਦੱਸਿਆ ਕਿ ਦੋ ਟਰੱਕ ਚਾਲਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਜਦਕਿ ਇਕ ਜ਼ਖਮੀ ਟਰੱਕ ਚਾਲਕ ਨੂੰ ਸ਼੍ਰੀਨਗਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਜਨਰਲ ਡਾਇਰੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਸ਼ੋਪੀਆਂ ਦੇ ਚਿੱਤਰਗਾਮ 'ਚ ਅੱਤਵਾਦੀਆਂ ਨੇ ਟਰੱਕਾਂ 'ਤੇ ਗੋਲੀਬਾਰੀ ਕੀਤੀ ਜਿਸ 'ਚ ਤਿੰਨ ਚਾਲਕ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਹਰਿਆਣਾ, ਪੰਜਾਬ ਅਤੇ ਰਾਜਸਥਾਨ 'ਚ ਰਜਿਸਟਰਡ ਟਰੱਕਾਂ ਨੂੰ ਰੋਕਿਆ ਅਤੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਚਣ ਲਈ ਟਰੱਕ ਚਾਲਕਾਂ ਨੇ ਭੱਜਣ ਦੀ ਨਾਕਾਮ ਕੋਸ਼ਿਸ਼ ਕੀਤੀ।
ਟਰੱਕਾਂ ਨੂੰ ਕੀਤਾ ਅੱਗ ਦੇ ਹਵਾਲੇ
ਸਿੰਘ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੋ ਟਰੱਕਾਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਕ ਮ੍ਰਿਤਕ ਟਰੱਕ ਚਾਲਕ ਦੀ ਪਛਾਣ ਰਾਜਸਥਾਨ ਦੇ ਅਲਵਰ ਨਿਵਾਸੀ ਮੁਹੰਮਦ ਇਲਿਆਸ ਦੇ ਤੌਰ 'ਤੇ ਕੀਤੀ ਗਈ ਹੈ। ਜ਼ਖਮੀ ਚਾਲਕ ਦਾ ਨਾਂ ਜੀਵਨ ਹੈ ਜੋ ਪੰਜਾਬ ਦੇ ਹੋਸ਼ਿਆਰਪੁਰ ਦਾ ਰਹਿਣ ਵਾਲਾ ਹੈ। ਤੀਜੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪੁਲਸ ਇਲਾਕੇ ਦੀ ਘੇਰਾਬੰਦੀ ਕਰ ਦੋਸ਼ੀਆਂ ਨੂੰ ਫੜ੍ਹਣ ਦੀ ਕੋਸ਼ਿਸ਼ ਕਰ ਰਹੀ ਹੈ।
ਕਿਡਨੀ ਦੇ ਮਰੀਜ਼ਾਂ ਨੂੰ ਘਰ ਬੈਠੇ ਮਿਲੇਗੀ ਡਾਇਲਿਸਿਸ ਦੀ ਸਹੂਲਤ
NEXT STORY