ਹਮੀਰਪੁਰ (ਯੂ.ਪੀ.) - ਹਮੀਰਪੁਰ ਜ਼ਿਲ੍ਹੇ 'ਚ ਮੰਗਲਵਾਰ ਨੂੰ ਗਿੱਦੜ ਨੇ ਹਮਲਾ ਕਰਕੇ ਅੱਧੀ ਦਰਜਨ ਦੇ ਕਰੀਬ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਉਸ ਨੂੰ ਘੇਰ ਕੇ ਉਸ ਦੀ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜਲਾਲਪੁਰ ਥਾਣਾ ਖੇਤਰ ਦੇ ਬਿਲਪੁਰ ਪਿੰਡ 'ਚ ਇਕ ਗਿੱਦੜ ਨੇ ਘਰ 'ਚ ਦਾਖਲ ਹੋ ਕੇ ਇਕ ਔਰਤ ਸਮੇਤ 6 ਲੋਕਾਂ 'ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ - ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
ਅਧਿਕਾਰੀ ਅਨੁਸਾਰ ਬਾਅਦ ਵਿੱਚ ਪਿੰਡ ਵਾਸੀਆਂ ਨੇ ਉਸ ਨੂੰ ਘੇਰ ਕੇ ਡੰਡਿਆਂ ਨਾਲ ਕੁੱਟਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਇਸ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡਵੀਜ਼ਨਲ ਜੰਗਲਾਤ ਅਧਿਕਾਰੀ ਅਨਿਲ ਸ੍ਰੀਵਾਸਤਵ ਨੇ ਦੱਸਿਆ ਕਿ ਇੱਕ ਗਿੱਦੜ ਪਿੰਡ ਵਿੱਚ ਦਾਖ਼ਲ ਹੋ ਗਿਆ ਸੀ, ਸੰਭਵ ਹੈ ਕਿ ਉਸ ਨੇ ਡਰ ਦੇ ਮਾਰੇ ਜਾਂ ਸਵੈ-ਰੱਖਿਆ ਵਿੱਚ ਹਮਲਾ ਕੀਤਾ ਹੋਵੇ, ਜਿਸ ਕਾਰਨ ਕੁਝ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ
ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਕਾਰਨਾਂ ਦੀ ਜਾਂਚ ਕਰਕੇ ਆਪਣੀ ਰਿਪੋਰਟ ਦੇਣ ਲਈ ਜੰਗਲਾਤ ਵਿਭਾਗ ਦੀ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਥਾਣਾ ਇੰਚਾਰਜ ਉਮਾਸ਼ੰਕਰ ਨੇ ਦੱਸਿਆ ਕਿ ਅਜੇ ਤੱਕ ਗਿੱਦੜ ਦੇ ਹਮਲੇ ਦੀ ਕੋਈ ਸੂਚਨਾ ਥਾਣੇ ਨੂੰ ਨਹੀਂ ਮਿਲੀ ਹੈ। ਬੁੰਦੇਲਖੰਡ ਖੇਤਰ ਦੇ ਜੰਗਲਾਂ ਵਿੱਚ ਵੱਡੀ ਗਿਣਤੀ ਵਿੱਚ ਗਿੱਦੜ ਪਾਏ ਜਾਂਦੇ ਹਨ, ਜੋ ਕਈ ਵਾਰ ਮਨੁੱਖਾਂ ਉੱਤੇ ਹਮਲਾ ਕਰ ਦਿੰਦੇ ਹਨ।
ਇਹ ਵੀ ਪੜ੍ਹੋ - ਮਮਤਾ ਨੇ PM ਮੋਦੀ ਤੇ ਗ੍ਰਹਿ ਮੰਤਰੀ ਤੋਂ ਕੀਤੀ ਅਸਤੀਫ਼ੇ ਦੀ ਮੰਗ, ਜਾਣੋ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਸ਼ਾਂਤ ਕਿਸ਼ੋਰ ਕਦੇ 'ਬੁਲਡੋਜ਼ਰ' ਅਤੇ 'ਮੌਬ ਲਿੰਚਿੰਗ' 'ਤੇ ਨਹੀਂ ਬੋਲਦੇ : ਮਨੋਜ ਝਾਅ
NEXT STORY