ਅਮਰਾਵਤੀ— ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐੱਸ. ਜਗਨਮੋਹਨ ਰੈੱਡੀ ਨੇ ਫੈਸਲਾ ਕੀਤਾ ਹੈ ਕਿ ਉਹ ਰਾਜ 'ਚ ਇਕ ਨਹੀਂ ਸਗੋਂ 5 ਉੱਪ ਮੁੱਖ ਮੰਤਰੀ ਨਿਯੁਕਤ ਕਰਨਗੇ। ਅਜੇ ਤੱਕ ਦੇਸ਼ ਦੇ ਕਿਸੇ ਵੀ ਰਾਜ 'ਚ ਅਜਿਹਾ ਪਹਿਲਾਂ ਕਦੇ ਨਹੀਂ ਕੀਤਾ ਗਿਆ। ਰੈੱਡੀ ਦੇ ਮੰਤਰੀ ਮੰਡਲ 'ਚ ਅਨੁਸੂਚਿਤ ਜਾਤੀ, ਜਨਜਾਤੀ, ਪਿਛੜਾ ਵਰਗ, ਘੱਟ ਗਿਣਤੀ ਅਤੇ ਕਾਪੂ ਭਾਈਚਾਰੇ ਤੋਂ ਇਕ-ਇਕ ਉੱਪ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਪਾਰਟੀ ਵਿਧਾਇਕਾਂ ਦੀ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ।
ਮੁੱਖ ਮੰਤਰੀ ਦੇ ਕੈਂਪ ਦਫ਼ਤਰ 'ਚ ਸਾਰੇ ਨਵੇਂ ਚੁਣੇ ਵਿਧਾਇਕਾਂ ਦੀ ਬੈਠਕ ਹੋਈ। ਬੈਠਕ ਨੂੰ ਸੰਬੋਧਨ ਕਰਦੇ ਹੋਏ ਜਗਨ ਨੇ ਕਿਹਾ ਕਿ ਉਹ ਨਵੇਂ ਮੰਤਰੀਆਂ ਨੂੰ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਲੈਣਗੇ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ 25 ਮੈਂਬਰੀ ਮੰਤਰੀ ਪ੍ਰੀਸ਼ਦ ਦਾ ਸਹੁੰ ਚੁੱਕ ਸਮਾਰੋਹ ਸ਼ਨੀਵਾਰ ਨੂੰ ਹੋਵੇਗਾ। ਰੈੱਡੀ ਦੇ ਇਸ ਫੈਸਲੇ ਤੋਂ ਬਾਅਦ ਪਾਰਟੀ ਦੇ ਵਿਧਾਇਕ ਐੱਮ.ਐੱਮ. ਸ਼ੈਕ ਨੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਹੈ ਕਿ ਜਗਨ ਭਾਰਤ 'ਚ ਹੁਣ ਤੱਕ ਦੇ ਸਰਵਸ਼੍ਰੇਸ਼ਠ ਮੁੱਖ ਮੰਤਰੀ ਸਾਬਤ ਹੋਣਗੇ।
ਰੈੱਡੀ ਨੇ ਦੱਸਿਆ ਕਿ ਉਹ ਢਾਈ ਸਾਲ ਬਾਅਦ ਕੈਬਨਿਟ 'ਚ ਤਬਦੀਲੀ ਕਰਨਗੇ। ਉਨ੍ਹਾਂ ਨੇ ਵਿਧਾਇਕਾਂ ਨੂੰ ਲੋਕਾਂ ਦੀ ਸਮੱਸਿਆਵਾਂ ਨੂੰ ਲੈ ਕੇ ਸਾਵਧਾਨੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਨਜ਼ਰਾਂ ਸਰਕਾਰ ਦੇ ਪ੍ਰਦਰਸ਼ਨ 'ਤੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਨੂੰ ਵਾਈ.ਐੱਸ.ਆਰ.ਸੀ.ਪੀ. ਦੀ ਸਰਕਾਰ ਅਤੇ ਪਿਛਲੀ ਸਰਕਾਰ ਦਰਮਿਆਨ ਅੰਤਰ ਦਿਖਾਉਣਾ ਹੈ। ਜ਼ਿਕਰਯੋਗ ਹੈ ਕਿ ਰਾਜ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਾਈ.ਐੱਸ.ਆਰ.ਸੀ.ਪੀ. ਨੇ ਵਿਧਾਨ ਸਭਾ ਚੋਣਾਂ 'ਚ 175 'ਚੋਂ 151 ਸੀਟਾਂ ਆਪਣੇ ਨਾਂ ਕੀਤੀਆਂ। ਚੰਦਰਬਾਬੂ ਨਾਇਡੂ ਦੀ ਤੇਲੁਗੂ ਦੇਸ਼ਮ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਪਾਰਟੀ ਨੂੰ ਸਿਰਫ 23 ਸੀਟਾਂ ਹੱਥ ਲੱਗੀਆਂ।
ਲਾਪਤਾ AN-32 ਨੂੰ ਲੱਭਣ ਲਈ ਹੁਣ ਇਹ ਜਹਾਜ਼ ਖੋਜ ਮੁਹਿੰਮ 'ਚ ਕੀਤਾ ਸ਼ਾਮਲ
NEXT STORY