ਕਟੜਾ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਪੂਜਾ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਧਨਖੜ ਇੱਥੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਦੇ 10ਵੇਂ ਡਿਗਰੀ ਵੰਡ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਇਕ ਦਿਨ ਦੇ ਦੌਰੇ 'ਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਧਨਖੜ ਡਿਗਰੀ ਵੰਡ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਦੁਪਹਿਰ ਨੂੰ ਉਪ ਰਾਜਪਾਲ ਮਨੋਜ ਸਿਨਹਾ ਦੇ ਨਾਲ ਮੰਦਰ ਪਹੁੰਚੇ ਅਤੇ ਉੱਥੇ ਪੂਜਾ ਕੀਤੀ।

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅੰਸ਼ੁਲ ਗਰਗ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਲਾਗੂ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਪ ਰਾਸ਼ਟਰਪਤੀ ਨੇ ਭੈਰਵ ਮੰਦਿਰ ਦਾ ਵੀ ਦੌਰਾ ਕੀਤਾ। ਧਨਖੜ ਨੇ ਪਿਛਲੇ ਸਾਲ 27 ਦਸੰਬਰ ਨੂੰ ਡਿਗਰੀ ਵੰਡ ਸਮਾਰੋਹ ਲਈ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਨਾ ਸੀ ਪਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਕੇਂਦਰ ਵੱਲੋਂ ਰਾਜਕੀ ਸੋਗ ਦਾ ਐਲਾਨ ਕਰਨ ਤੋਂ ਬਾਅਦ ਉਨ੍ਹਾਂ ਦਾ ਦੌਰਾ ਮੁੜ ਤੈਅ ਕਰ ਦਿੱਤਾ ਗਿਆ। ਧਨਖੜ ਦਾ ਕਟੜਾ ਰਵਾਨਾ ਹੋਣ ਤੋਂ ਪਹਿਲਾਂ ਜੰਮੂ ਹਵਾਈ ਅੱਡੇ 'ਤੇ ਉਪ ਰਾਜਪਾਲ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਵਾਗਤ ਕੀਤਾ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਆਗੂ ਦੀ ਪਤਨੀ ਦਾ ISI ਨਾਲ ਸੰਬੰਧ, ਭਾਜਪਾ ਨੇ ਲਗਾਇਆ ਵੱਡਾ ਦੋਸ਼
NEXT STORY