ਗੁਹਾਟੀ (ਭਾਸ਼ਾ)- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ 'ਚ ਦੇਰੀ ਕਦਰਾਂ-ਕੀਮਤਾਂ ਲਈ ਨੁਕਸਾਨਦਾਇਕ ਹੋਵੇਗੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾਵਾਂ ਦੀ ਕਲਪਨਾ ਅਨੁਸਾਰ ਯੂਨੀਫਾਰਮ ਸਿਵਲ ਕੋਡ (ਯੂ.ਸੀ.ਸੀ.) ਨੂੰ ਲਾਗੂ ਕਰਨ ਦਾ ਹੁਣ ਸਮਾਂ ਆ ਗਿਆ ਹੈ। ਉਨ੍ਹਾਂ ਮੰਗਲਵਾਰ ਗੁਹਾਟੀ ਦੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਦੀ 25ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਵਿਧਾਨ ਦੀ ਧਾਰਾ 44 ਸਪੱਸ਼ਟ ਤੌਰ ’ਤੇ ਕਹਿੰਦੀ ਹੈ ਕਿ ਪੂਰੇ ਦੇਸ਼ ਵਿੱਚ ਸਰਕਾਰ ਆਪਣੇ ਨਾਗਰਿਕਾਂ ਲਈ ਯੂ. ਸੀ.ਸੀ. ਲਾਗੂ ਕਰਨ ਦੀ ਕੋਸ਼ਿਸ਼ ਕਰੇਗੀ। ਇਹ ਸੰਵਿਧਾਨ ਨਿਰਮਾਤਾਵਾਂ ਦੀ ਸੋਚ ਸੀ। ਇਸ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਇਸ ਵਿੱਚ ਕੋਈ ਰੁਕਾਵਟ ਜਾਂ ਹੋਰ ਦੇਰੀ ਨਹੀਂ ਹੋ ਸਕਦੀ।
ਦੂਜੇ ਪਾਸੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮੰਗਲਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਉਨ੍ਹਾਂ ਦਾ ਸੂਬਾ ਯੂਨੀਫਾਰਮ ਸਿਵਲ ਕੋਡ (ਯੂ. ਸੀ. ਸੀ.) ਨੂੰ ਲਾਗੂ ਕਰਨ ’ਤੇ ਕੰਮ ਕਰ ਰਿਹਾ ਹੈ। ਇਸ ਨੂੰ ਜਲਦੀ ਹੀ ਸੂਬੇ ’ਚ ਲਾਗੂ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪਤੀ ਦੀ ਬੇਵਫ਼ਾਈ ਨੇ ਉਜਾੜਿਆ ਘਰ, ਮਾਸੂਮ ਬੱਚੇ ਸਿਰੋਂ ਉੱਠਿਆ ਮਾਂ ਦਾ ਸਾਇਆ
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਉਨ੍ਹਾਂ ਮੋਦੀ ਨੂੰ ਉੱਤਰਾਖੰਡ ਦੌਰੇ ਦਾ ਸੱਦਾ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨਾਲ ਜੋਸ਼ੀਮੱਠ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੀ ਚਾਰ ਧਾਮ ਯਾਤਰਾ ਅਤੇ ਸੂਬੇ ਵਿੱਚ ਜੀ. ਐੱਸ. ਟੀ. ਦੀ ਉਗਰਾਹੀ ਵਧਾਉਣ ਦੇ ਮੁੱਦੇ ’ਤੇ ਚਰਚਾ ਕੀਤੀ।
ਇਹ ਪੁੱਛੇ ਜਾਣ ’ਤੇ ਕਿ ਕੀ ਯੂ. ਸੀ. ਸੀ. ਬਾਰੇ ਮੋਦੀ ਨਾਲ ਕੋਈ ਚਰਚਾ ਕੀਤੀ ਹੈ ਤਾਂ ਧਾਮੀ ਨੇ ਸਿੱਧਾ ਜਵਾਬ ਦੇਣ ਤੋਂ ਟਾਲਾ ਵੱਟਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਬਾਰੇ ਪਹਿਲਾਂ ਹੀ ਪਤਾ ਹੈ। ਮੈਂ ਖੁੱਦ ਯੂ. ਸੀ. ਸੀ. ਦੀਆਂ ਸਾਰੀਆਂ ਵਿਵਸਥਾਵਾਂ ਬਾਰੇ ਜਾਣਦਾ ਹਾਂ। ਮੇਰਾ ਵਿਚਾਰ ਹੈ ਕਿ ਪੂਰੇ ਦੇਸ਼ ਵਿੱਚ ਯੂ. ਸੀ. ਸੀ. ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕਈ ਸਿਆਸੀ ਪਾਰਟੀਆਂ ਐੱਨ. ਡੀ. ਏ. ਦਾ ਹਿੱਸਾ ਬਣ ਰਹੀਆਂ : ਅਨੁਰਾਗ
NEXT STORY