ਸਿਰਸਾ- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC ) ਦੀਆਂ ਚੋਣਾਂ ਜਿੱਤਣ ਵਾਲੇ ਜਗਦੀਸ਼ ਸਿੰਘ ਝੀਂਡਾ ਨੇ ਅਸਤੀਫ਼ਾ ਦੇਣ ਦੇ ਐਲਾਨ ਦੇ ਕੁਝ ਹੀ ਘੰਟਿਆਂ ਬਾਅਦ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕੀਤਾ ਹੈ। ਝੀਂਡਾ ਨੇ ਕਿਹਾ ਮੇਰੇ ਅਸਤੀਫ਼ਾ ਦੇਣ ਦੇ ਫ਼ੈਸਲੇ ਤੋਂ ਕੌਮ ਨੂੰ ਦੁੱਖ ਹੋਇਆ, ਇਸ ਲਈ ਮੈਂ ਅਸਤੀਫ਼ਾ ਵਾਪਸ ਲੈਣ ਦਾ ਫ਼ੈਸਲਾ ਲਿਆ ਹੈ। ਅਸੀਂ ਸਾਰੇ ਮਿਲ ਕੇ ਗੁਰੂ ਘਰ ਦੇ ਸੰਘਰਸ਼ ਦੀ ਲੜਾਈ ਲੜਾਂਗੇ। ਦੱਸ ਦੇਈਏ ਕਿ HSGMC ਦੀਆਂ ਬੀਤੇ ਦਿਨੀਂ ਚੋਣਾਂ ਹੋਈਆਂ ਸਨ, ਜਿਸ ਵਿਚ ਝੀਂਡਾ 1900 ਵੋਟਾਂ ਨਾਲ ਜਿੱਤੇ ਸਨ। ਝੀਂਡਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਰਹੇ । ਉਨ੍ਹਾਂ ਨੂੰ 2022 'ਚ ਸਰਬਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜਗਦੀਸ਼ ਸਿੰਘ ਝੀਂਡਾ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ
ਦੱਸ ਦੇਈਏ ਕਿ ਅੱਜ ਦੁਪਹਿਰ ਝੀਂਡਾ ਨੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਇੰਨਾ ਹੀ ਨਹੀਂ ਅਸਤੀਫ਼ਾ ਦੇਣ ਦੇ ਆਪਣੇ ਫੈਸਲੇ ਦਾ ਕਾਰਨ ਦੱਸਦੇ ਹੋਏ ਝੀਂਡਾ ਨੇ ਕਿਹਾ ਸੀ ਕਿ ਉਨ੍ਹਾਂ ਦੇ ਸਮੂਹ ਦੇ 21 ਉਮੀਦਵਾਰਾਂ ਨੇ ਚੋਣ ਲੜੀ ਸੀ ਪਰ ਸਿਰਫ਼ 9 ਹੀ ਜਿੱਤ ਸਕੇ, ਜਿਸ ਕਾਰਨ ਉਹ ਨਾਰਾਜ਼ ਸਨ ਅਤੇ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਮੰਨਿਆ ਕਿ ਭਾਈਚਾਰੇ ਨੇ ਉਮੀਦ ਅਨੁਸਾਰ ਉਸਦੇ ਸੰਘਰਸ਼ ਦਾ ਸਮਰਥਨ ਨਹੀਂ ਕੀਤਾ, ਜਿਸ ਕਾਰਨ ਉਹ ਹੁਣ ਆਪਣੇ ਆਪ ਨੂੰ ਇਸ ਅਹੁਦੇ ਦੇ ਯੋਗ ਨਹੀਂ ਸਮਝਦੇ। ਉਨ੍ਹਾਂ ਨੇ ਪੰਥਕ ਦਲ ਦੇ ਬੈਨਰ ਹੇਠ ਚੋਣ ਜਿੱਤੀ ਸੀ।
ਇਹ ਵੀ ਪੜ੍ਹੋ- ਇੰਨੀ ਤਾਰੀਖ਼ ਤੱਕ ਬੰਦ ਰਹਿਣਗੇ ਸਕੂਲ; ਜਾਰੀ ਹੋਏ ਹੁਕਮ, ਬੱਚਿਆਂ ਦੀਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਦੇ ਚੋਣ ਮੌਸਮ ’ਚ ਕਰੋੜਪਤੀਆਂ ਦੀ ਕਤਾਰ, ਇਨ੍ਹਾਂ ਉਮੀਦਵਾਰਾਂ ਦੇ ਨਾਂ ਚਰਚਾ ’ਚ
NEXT STORY