ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ.ਐੱਸ.ਜੀ.ਪੀ.ਸੀ.) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। HSGMC ਦੀ ਕਮਾਨ ਹੁਣ ਜਗਦੀਸ਼ ਸਿੰਘ ਝੀਂਡਾ ਦੇ ਹੱਥ ਵਿਚ ਆ ਗਈ ਹੈ। ਦੱਸ ਦੇਈਏ ਕਿ HSGMC ਦੀ ਚੋਣ ਜਨਵਰੀ 2025 ਵਿੱਚ ਹੋਈ ਸੀ। ਉਨ੍ਹਾਂ ਦੀ ਚੋਣ ਸਿੰਘਾਸਨ ਵਿਵਾਦਾਂ ਅਤੇ ਗੁਰਦੁਆਰਾ ਪ੍ਰਬੰਧਨ ਨੂੰ ਲੈ ਕੇ ਚੱਲ ਰਹੀਆਂ ਚੁਣੌਤੀਆਂ ਦੇ ਦਰਮਿਆਨ ਹੋਈ ਹੈ। ਓਦੋਂ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ। ਅੱਜ ਕੁਰੂਕਸ਼ੇਤਰ ਦੇ ਇਕ ਗੁਰਦੁਆਰਾ ਸਾਹਿਬ ਵਿਚ 47 ਮੈਂਬਰਾਂ ਦੀ ਬੈਠਕ ‘ਚ ਝੀਂਡਾ ਦਾ ਨਾਮ ਫਾਈਨਲ ਹੋਇਆ, ਜਿਸ ਤੋਂ ਬਾਅਦ ਉਹਨਾਂ ਨੂੰ HSGMC ਦਾ ਪ੍ਰਧਾਨ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ : ਤਨਖ਼ਾਹ ਨਹੀਂ ਵਧ ਰਹੀ? ਗੁੱਸੇ 'ਚ ਛੱਡ ਰਹੇ ਹੋ ਨੌਕਰੀ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਝੀਂਡਾ ਨੇ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਨੁਸਾਰ ਗੁਰੂਘਰਾਂ ਦੇ ਪ੍ਰਬੰਧ ਨੂੰ ਸੁਚੱਜਾ ਬਣਾਉਣ ਅਤੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨਗੇ। ਜਗਦੀਸ਼ ਸਿੰਘ ਝਿੰਡਾ ਦੇ ਪ੍ਰਧਾਨ ਬਣਨ ਨਾਲ ਕਮੇਟੀ 'ਚ ਨਵਾਂ ਉਤਸ਼ਾਹ ਆਇਆ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਸਿੱਖ ਸੰਗਤ ਦੀਆਂ ਉਮੀਦਾਂ 'ਤੇ ਖਰੇ ਉਤਰਣਗੇ।
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਹਸਪਤਾਲ 'ਚ ਗਰਭਵਤੀ ਔਰਤ ਨੂੰ ਡਾਕਟਰਾਂ ਨੇ ਚੜ੍ਹਾਇਆ ਖੂਨ, ਫ਼ਿਰ ਜੋ ਹੋਇਆ...
NEXT STORY