ਨਵੀਂ ਦਿੱਲੀ- ਕਾਂਗਰਸ ਪਾਰਟੀ ਲੋਕ ਸਭਾ ਚੋਣਾਂ 2024 ਨੂੰ ਵੇਖਦੇ ਹੋਏ ਬੇਕਾਰ ਦੇ ਵਿਵਾਦਾਂ ਤੋਂ ਬਚਣਾ ਚਾਹੁੰਦੀ ਹੈ। ਕਾਂਗਰਸ, ਪਾਰਟੀ ਦੇ ਸੀਨੀਅਰ ਨੇਤਾ ਜਗਦੀਸ਼ ਟਾਈਟਲਰ ਤੋਂ 'ਕਿਨਾਰਾ' ਕਰਦੀ ਨਜ਼ਰ ਆ ਰਹੀ ਹੈ। ਦਰਅਸਲ ਕਾਂਗਰਸ ਨੇ ਟਾਈਟਲਰ ਨੂੰ ਲੋਕ ਸਭਾ ਚੋਣਾਂ ਲਈ ਕਿਸੇ ਵੀ ਕਮੇਟੀ ਵਿਚ ਸ਼ਾਮਲ ਨਹੀਂ ਕੀਤਾ ਅਤੇ ਨਾ ਪ੍ਰਚਾਰ ਮੁਹਿੰਮ ਨਾਲ ਜੋੜਿਆ ਹੈ। ਇਸ ਦਾ ਸਿੱਧਾ-ਸਿੱਧਾ ਮਤਲਬ ਹੈ ਕਿ ਕਾਂਗਰਸ ਨੇ ਜਗਦੀਸ਼ ਟਾਈਟਲਰ ਤੋਂ ਕਿਨਾਰਾ ਕਰ ਲਿਆ ਹੈ।
ਇਹ ਵੀ ਪੜ੍ਹੋ- ਜਦੋਂ ਵੀ ਲੋਕਤੰਤਰ ਦੀ ਚਰਚਾ ਹੋਵੇਗੀ ਮਨਮੋਹਨ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ: PM ਮੋਦੀ
ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਰਾਤ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਨੇ ਲੋਕ ਸਭਾ ਚੋਣਾਂ ਲਈ ਸੂਬਾ ਕਾਂਗਰਸ ਦੀਆਂ ਚਾਰ ਅਹਿਮ ਕਮੇਟੀਆਂ ਦਾ ਐਲਾਨ ਕੀਤਾ। ਚੋਣ ਕਮੇਟੀ, ਸਿਆਸੀ ਮਾਮਲਿਆਂ ਦੀ ਕਮੇਟੀ, ਮੈਨੀਫੈਸਟੋ ਕਮੇਟੀ ਅਤੇ ਅਨੁਸ਼ਾਸਨੀ ਕਮੇਟੀ। ਅਰਵਿੰਦਰ ਸਿੰਘ ਲਵਲੀ ਨੂੰ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਜਦਕਿ ਉਨ੍ਹਾਂ ਨਾਲ 51 ਹੋਰ ਆਗੂ ਸ਼ਾਮਲ ਕੀਤੇ ਗਏ ਹਨ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਦਾ ਦਾਅਵਾ- ਝੂਠ ਬੋਲਦੇ ਹਨ PM ਮੋਦੀ, OBC ਪਰਿਵਾਰ 'ਚ ਨਹੀਂ ਹੋਏ ਪੈਦਾ
ਸੂਬਾ ਇੰਚਾਰਜ ਦੀਪਕ ਬਾਬਰੀਆ ਨੂੰ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। 45 ਹੋਰ ਆਗੂ ਉਨ੍ਹਾਂ ਦੇ ਨਾਲ ਹੋਣਗੇ। ਮੈਨੀਫੈਸਟੋ ਕਮੇਟੀ ਦੀ ਜ਼ਿੰਮੇਵਾਰੀ ਸਾਬਕਾ ਸੂਬਾ ਪ੍ਰਧਾਨ ਅਨਿਲ ਚੌਧਰੀ ਨੂੰ ਸੌਂਪੀ ਗਈ ਹੈ। ਉਨ੍ਹਾਂ ਦੇ ਨਾਲ 58 ਹੋਰ ਨੇਤਾ, ਸਾਰੇ ਸਾਬਕਾ ਮੰਤਰੀ ਅਤੇ ਦਿੱਲੀ ਦੇ ਸਾਬਕਾ ਮੇਅਰ ਵੀ ਹੋਣਗੇ। ਇਸੇ ਤਰ੍ਹਾਂ ਡਾ. ਨਰਿੰਦਰ ਨਾਥ ਨੂੰ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਉਨ੍ਹਾਂ ਦੇ ਨਾਲ 5 ਹੋਰ ਆਗੂ ਵੀ ਹੋਣਗੇ।
ਇਹ ਵੀ ਪੜ੍ਹੋ- ਵਿਰੋਧ ਪ੍ਰਦਰਸ਼ਨ ਕਾਰਨ ਦਿੱਲੀ-ਨੋਇਡਾ ਸਰਹੱਦ 'ਤੇ ਭਾਰੀ ਜਾਮ, ਪੁਲਸ ਨੇ ਲਾਏ ਬੈਰੀਕੇਡਜ਼
ਇਨ੍ਹਾਂ ਕਮੇਟੀਆਂ 'ਚ ਕਈ ਵੱਡੇ-ਛੋਟੇ ਆਗੂ ਸ਼ਾਮਲ ਸਨ ਪਰ ਜਗਦੀਸ਼ ਟਾਈਟਲਰ ਨੂੰ ਇਨ੍ਹਾਂ ਵਿਚੋਂ ਕਿਸੇ 'ਚ ਵੀ ਸ਼ਾਮਲ ਨਹੀਂ ਕੀਤਾ ਗਿਆ। ਪਾਰਟੀ ਦੇ ਇਕ ਸੀਨੀਅਰ ਆਗੂ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਕਮੇਟੀ ਵਿਚ ਰੱਖਿਆ ਗਿਆ ਤਾਂ ਸਿੱਖਾਂ ਵੱਲੋਂ ਵਿਰੋਧ ਸ਼ੁਰੂ ਹੋ ਗਿਆ। ਇਸੇ ਲਈ ਇਸ ਵਾਰ ਉਨ੍ਹਾਂ ਨੂੰ ਕਮੇਟੀਆਂ ਤੋਂ ਦੂਰ ਰੱਖਿਆ ਗਿਆ ਹੈ ਤਾਂ ਜੋ ਬੇਲੋੜਾ ਵਿਵਾਦ ਪੈਦਾ ਨਾ ਹੋਵੇ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦਾ ਇਕ ਕਾਰਨ ‘ਆਪ’ ਅਤੇ ਕਾਂਗਰਸ ਦਾ ਗਠਜੋੜ ਵੀ ਹੋ ਸਕਦਾ ਹੈ ਕਿਉਂਕਿ ‘ਆਪ’ ਵੀ ਟਾਈਟਲਰ ਦਾ ਵਿਰੋਧ ਕਰਦੀ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ
NEXT STORY