ਹਮੀਰਪੁਰ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਬੁੱਧਵਾਰ ਨੂੰ ਪਾਪੂਲਰ ਫਰੰਟ ਆਫ਼ ਇੰਡੀਆ (PFI) ’ਤੇ ਪਾਬੰਦੀ ਦਾ ਸਵਾਗਤ ਕੀਤਾ। ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਅਗਵਾਈ ਦੀ ਬਦੌਲਤ ਸ਼ਰਾਰਤੀ ਅਨਸਰਾਂ ਅਤੇ ਰਾਸ਼ਟਰ ਵਿਰੋਧੀ ਤੱਤਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਇਹ ਨਵਾਂ ਭਾਰਤ ਹੈ, ਜਿੱਥੇ ਅੱਤਵਾਦ ਲਈ ਕੋਈ ਥਾਂ ਨਹੀਂ ਹੈ।
ਇਹ ਵੀ ਪੜ੍ਹੋ- PFI ਖ਼ਿਲਾਫ਼ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਅੱਤਵਾਦੀ ਸਬੰਧਾਂ ਦੇ ਚੱਲਦਿਆਂ ਲਾਈ ਪਾਬੰਦੀ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ PFI ’ਤੇ 5 ਸਾਲ ਦੀ ਪਾਬੰਦੀ ਲਾ ਦਿੱਤੀ ਹੈ। ਅੱਤਵਾਦੀ ਗਤੀਵਿਧੀਆਂ ’ਚ ਸ਼ਮੂਲੀਅਤ ਕਾਰਨ ਪਾਪੂਲਰ ਫਰੰਟ ਆਫ਼ ਇੰਡੀਆ (PFI) ਅਤੇ ਉਸ ਨਾਲ ਸਬੰਧਤ ਕਈ ਹੋਰ ਸੰਗਠਨਾਂ ’ਤੇ ਕੇਂਦਰ ਸਰਕਾਰ ਨੇ ਪਾਬੰਦੀ ਲਾਈ ਹੈ। ਕੇਂਦਰ ਨੇ ਇਹ ਫ਼ੈਸਲਾ ਦੇਸ਼ ਦੇ ਵੱਖ-ਵੱਖ ਟਿਕਾਣਿਆਂ ’ਤੇ ਕਈ ਛਾਪੇ ਅਤੇ ਗ੍ਰਿਫ਼ਤਾਰੀਆਂ ਮਗਰੋਂ ਲਿਆ ਹੈ। ਸਰਕਾਰ ਨੇ UAPA ਤਹਿਤ ਇਸ ਸੰਗਠਨ ਨੂੰ ਗੈਰ-ਕਾਨੂੰਨੀ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ- PFI ਨੇ ਰਚੀ ਸੀ PM ਮੋਦੀ ’ਤੇ ਹਮਲੇ ਦੀ ਸਾਜਿਸ਼, ਨਾਪਾਕ ਮਨਸੂਬਿਆਂ ’ਤੇ ED ਦਾ ਸਨਸਨੀਖੇਜ਼ ਖ਼ੁਲਾਸਾ
ਭੋਜਪੁਰੀ ਅਦਾਕਾਰ ਰਵੀ ਕਿਸ਼ਨ ਨਾਲ 3 ਕਰੋੜ ਦੀ ਠੱਗੀ, ਮਾਮਲਾ ਦਰਜ
NEXT STORY