ਸਮਸਤੀਪੁਰ : ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਇੱਕ ਇੰਸਪੈਕਟਰ ਦੀ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ। ਦਰਅਸਲ, ਇੰਸਪੈਕਟਰ ਨੇ ਪੀੜਤ ਔਰਤ 'ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ। ਇਲਜ਼ਾਮ ਹੈ ਕਿ ਇੰਸਪੈਕਟਰ ਨੇ ਪੁੱਛਗਿੱਛ ਦੇ ਬਹਾਨੇ ਮਹਿਲਾ ਨੂੰ ਆਪਣੇ ਘਰ ਬੁਲਾਇਆ ਅਤੇ ਕਿਹਾ ਕਿ ਜੇ ਤੁਸੀਂ ਜੇਲ੍ਹ ਨਹੀਂ ਜਾਣਾ ਚਾਹੁੰਦੇ ਤਾਂ ਮੇਰੇ ਨਾਲ ਸਬੰਧ ਬਣਾ ਲਓ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਐੱਸਪੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ।
ਦਰਅਸਲ, ਪਟੋਰੀ ਥਾਣੇ 'ਚ ਤਾਇਨਾਤ ਇੰਸਪੈਕਟਰ ਮੁਹੰਮਦ ਬਲਾਲ ਖਾਨ 'ਤੇ ਗੰਭੀਰ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਇੰਸਪੈਕਟਰ ਨੇ ਮਦਦ ਕਰਨ ਦੇ ਨਾਂ 'ਤੇ ਇਕ ਔਰਤ ਨੂੰ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਇਸ ਦੌਰਾਨ ਉਸ ਨੇ ਔਰਤ ਨਾਲ ਸਰੀਰਕ ਸਬੰਧ ਬਣਾਉਣ ਦੀ ਮੰਗ ਕੀਤੀ। ਔਰਤ ਨੇ ਇਸ ਸਾਰੀ ਘਟਨਾ ਦੀ ਵੀਡੀਓ ਆਪਣੇ ਮੋਬਾਈਲ 'ਚ ਰਿਕਾਰਡ ਕਰ ਲਈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ।
ਐੱਫਆਈਆਰ ਦਰਜ ਹੁੰਦੇ ਹੀ ਮੁਲਜ਼ਮ ਇੰਸਪੈਕਟਰ ਫਰਾਰ
ਵਾਇਰਲ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਇੰਸਪੈਕਟਰ ਮੁਹੰਮਦ ਬਲਾਲ ਖਾਨ ਨੇ ਕਮਰੇ ਦਾ ਦਰਵਾਜ਼ਾ ਬੰਦ ਕਰਨ ਤੋਂ ਬਾਅਦ ਔਰਤ 'ਤੇ ਜ਼ਬਰਦਸਤੀ ਕੀਤੀ ਅਤੇ ਅਸ਼ਲੀਲ ਹਰਕਤਾਂ ਕੀਤੀਆਂ। ਪੀੜਤ ਔਰਤ ਦੇ ਬਿਆਨਾਂ 'ਤੇ ਜ਼ਿਲ੍ਹੇ ਦੇ ਪਟੋਰੀ ਥਾਣੇ 'ਚ ਦੋਸ਼ੀ ਇੰਸਪੈਕਟਰ ਬਲਾਲ ਖਾਨ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲਸ ਸੁਪਰਡੈਂਟ ਨੇ ਕਿਹਾ ਕਿ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਇੰਸਪੈਕਟਰ ਬਲਾਲ ਖਾਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਧਰ, ਥਾਣਾ ਸਦਰ ਵਿੱਚ ਐੱਫਆਈਆਰ ਦਰਜ ਹੁੰਦੇ ਹੀ ਮੁਲਜ਼ਮ ਇੰਸਪੈਕਟਰ ਫਰਾਰ ਹੋ ਗਿਆ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਵੱਡੀ ਵਾਰਦਾਤ : ਸ਼ੱਕੀ ਮਾਓਵਾਦੀਆਂ ਨੇ ਦੋ ਸਾਬਕਾ ਸਰਪੰਚਾਂ ਨੂੰ ਅਗਵਾ ਕਰ ਉਤਾਰਿਆ ਮੌਤ ਦੇ ਘਾਟ
NEXT STORY