ਨੈਸ਼ਨਲ ਡੈਸਕ- ਛੱਤੀਸਗੜ੍ਹ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੀ ਸਕਤੀ ਜੇਲ੍ਹ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਜੇਲ੍ਹਰ ਅਤੇ ਗਾਰਡ ਜੇਲ੍ਹ ਦੇ ਅੰਦਰ ਇੱਕ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਦੇ ਹੋਏ ਦਿਖਾਈ ਦੇ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਕਿਸੇ ਜਾਣਕਾਰ ਨੂੰ ਮਿਲਣ ਲਈ ਜੇਲ੍ਹ ਆਇਆ ਸੀ ਪਰ ਉਸ ਨੂੰ ਮਿਲਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਦੌਰਾਨ ਜਦੋਂ ਉਸ ਨੇ ਦੂਜੇ ਕੈਦੀਆਂ ਦੇ ਰਿਸ਼ਤੇਦਾਰਾਂ ਨੂੰ ਵੀ.ਆਈ.ਪੀ. ਮੁਲਾਕਾਤਾਂ ਦਿੱਤੇ ਜਾਣ ਦਾ ਵਿਰੋਧ ਕੀਤਾ, ਤਾਂ ਜੇਲ੍ਹਰ ਅਤੇ ਸਟਾਫ ਨੇ ਉਸ 'ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਅਦਾਲਤ ਨੇ DSP ਸਣੇ 10 ਪੁਲਸ ਮੁਲਾਜ਼ਮਾਂ ਨੂੰ ਭੇਜਿਆ ਜੇਲ੍ਹ, ਜਾਣੋ ਕੀ ਪੈ ਪੂਰਾ ਮਾਮਲਾ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਕੇਂਦਰੀ ਜੇਲ੍ਹ ਸੁਪਰਡੈਂਟ ਮੰਡਵੀ ਨੇ ਖੁਦ ਸਕਤੀ ਦਾ ਦੌਰਾ ਕੀਤਾ ਅਤੇ ਘਟਨਾ ਦੀ ਜਾਂਚ ਕੀਤੀ। ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ, ਜੇਲ੍ਹ ਸੁਪਰਡੈਂਟ ਸਤੀਸ਼ ਚੰਦ ਭਾਰਗਵ ਨੂੰ ਪਹਿਲੀ ਨਜ਼ਰੇ ਦੋਸ਼ੀ ਪਾਇਆ ਗਿਆ। ਵੀਰਵਾਰ ਸਵੇਰੇ ਐਲਾਨ ਕੀਤੇ ਅਨੁਸਾਰ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਵਿਜੇ ਪਟੇਲ ਨੂੰ ਸਕਤੀ ਜੇਲ੍ਹ ਦਾ ਨਵਾਂ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹੁਣ ਨਹੀਂ ਸਹਿਣਾ ਪਵੇਗਾ ਅਸਹਿ ਦੁੱਖ ! ਸਰਕਾਰ ਨੇ ਇਸ ਕਾਨੂੰਨ ਨੂੰ ਦਿੱਤੀ ਮਨਜ਼ੂਰੀ
ਸੰਤ ਤ੍ਰਿਲੋਚਨ ਦਾਸ ਨੇ ਲੋਨੀ ਦੇ ਵਿਕਾਸ ਨੂੰ ਲੈ ਕੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ
NEXT STORY