ਜੈਪੁਰ : ਜੈਪੁਰ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਕ ਘਰ ਡਿੱਗਣ ਨਾਲ ਪਿਤਾ-ਧੀ ਦੀ ਇਕੱਠੇ ਮੌਤ ਹੋ ਜਾਣ ਦੀ ਸੂਚਨਾ ਮਿਲੀ। ਘਰ ਡਿੱਗਣ ਕਾਰਨ ਪੰਜ ਹੋਰ ਲੋਕ ਵੀ ਜ਼ਖ਼ਮੀ ਹੋਏ ਹਨ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਸ਼ਨੀਵਾਰ ਨੂੰ ਦਿੱਤੀ ਹੈ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਦੁਰਗ ਸਿੰਘ ਰਾਜਪੁਰੋਹਿਤ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਸੁਭਾਸ਼ ਚੌਕ ਸਰਕਲ ਨੇੜੇ ਵਾਪਰਿਆ ਹੈ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਉਹਨਾਂ ਕਿਹਾ ਕਿ ਜਿਸ ਘਰ ਵਿੱਚ ਇਹ ਹਾਦਸਾ ਵਾਪਰਿਆ, ਉਸ ਘਰ ਵਿੱਚ 19 ਲੋਕ ਕਿਰਾਏ 'ਤੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਹਾਦਸੇ ਦਾ ਕਾਰਨ ਘਰ ਦੀ ਖਸਤਾ ਹਾਲਤ ਅਤੇ ਲਗਾਤਾਰ ਮੀਂਹ ਮੰਨਿਆ ਜਾ ਰਿਹਾ ਹੈ। ਸੂਚਨਾ ਮਿਲਣ 'ਤੇ ਪੁਲਸ, ਪ੍ਰਸ਼ਾਸਨ ਅਤੇ ਹੋਰ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਪਿਓ-ਧੀ ਪ੍ਰਭਾਤ (33) ਅਤੇ ਉਸਦੀ ਧੀ ਪੀਹੂ (6) ਦੀ ਹਾਦਸੇ ਵਿੱਚ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਸੁਨੀਤਾ ਜ਼ਖਮੀ ਹੈ। ਇਨ੍ਹਾਂ ਤੋਂ ਇਲਾਵਾ ਚਾਰ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜੱਫੀ ਤੋਂ ਲੈ ਕੇ ਦੁਸ਼ਮਣੀ ਤੱਕ : ਟਰੰਪ ਮੋਦੀ ਤੋਂ ਕਿਉਂ ਨਾਰਾਜ਼ ਹੋਏ
NEXT STORY