ਜੈਪੁਰ— ਪੁਲਵਾਮਾ ਅੱਤਵਾਦੀ ਹਮਲੇ ਲੈ ਕੇ ਭਾਰਤ-ਪਾਕਿਸਤਾਨ ਦਰਮਿਆਨ ਜਾਰੀ ਤਣਾਅ ਦਰਮਿਆਨ ਰਾਜਸਥਾਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜੈਪੁਰ ਸੈਂਟਰਲ ਜੇਲ ਵਿਚ ਬੁੱਧਵਾਰ ਨੂੰ ਪਾਕਿਸਤਾਨੀ ਕੈਦੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਪਾਕਿਸਤਾਨੀ ਕੈਦੀ ਦੀ ਹੱਤਿਆ ਦੀ ਖ਼ਬਰ ਮਿਲਦੇ ਹੀ ਮੌਕੇ 'ਤੇ ਪੁਲਸ ਦੇ ਆਲਾ ਅਧਿਕਾਰੀ ਪੁੱਜ ਗਏ ਹਨ। ਪੂਰਾ ਮਾਮਲਾ ਕੀਤਾ ਸੀ ਇਸ ਗੱਲ ਦੀ ਜਾਣਕਾਰੀ ਆਉਣੀ ਅਜੇ ਬਾਕੀ ਹੈ। ਓਧਰ ਇੰਸਪੈਕਟਰ ਜਨਰਲ (ਆਈ. ਜੀ.) ਰੁਪਿੰਦਰ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਪੂਰੀ ਜਾਂਚ ਮਗਰੋਂ ਹੀ ਕੁਝ ਦੱਸਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਪੂਰੇ ਦੇਸ਼ ਵਿਚ ਪਾਕਿਸਤਾਨ ਵਿਰੁੱਧ ਗੁੱਸੇ ਦਾ ਮਾਹੌਲ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਹੈ।
ਅਯੁੱਧਿਆ ਮਾਮਲੇ 'ਤੇ 26 ਫਰਵਰੀ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ
NEXT STORY