ਨਵੀਂ ਦਿੱਲੀ (ਏਜੰਸੀ)- ਕਾਂਗਰਸ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਦੇ ਪਰਿਵਾਰ ਨਾਲ ਜੁੜੀਆਂ ਕੰਪਨੀਆਂ ਨੂੰ ਸਰਕਾਰੀ ਠੇਕੇ ਦਿੱਤੇ ਜਾਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਖ਼ਿਲਾਫ਼ ਗੰਭੀਰ ਸਵਾਲ ਚੁੱਕਣ ਦੇ ਬਾਵਜੂਦ ਉਨ੍ਹਾਂ ਨੂੰ ਅਹੁਦੇ 'ਤੇ ਬਣਾਏ ਰੱਖਿਆ ਗਿਆ ਹੈ। ਪਾਰਟੀ ਦੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵਿਅੰਗ ਕੱਸਦੇ ਹੋਏ ਕਿਹਾ ਕਿ ਇਹ 'ਖਾਧਾ ਹੈ, ਖਾਣ ਦਿੱਤਾ ਹੈ ਅਤੇ ਖੁਆਇਆ ਵੀ ਹੈ' ਵਾਲੀ ਰਾਜਨੀਤੀ ਦਾ ਇਕ ਹੋਰ ਉਦਾਹਰਣ ਹੈ।
ਰਮੇਸ਼ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਸੁਪਰੀਮ ਕੋਰਟ ਨੇ 6 ਅਪ੍ਰਲੈ 2026 ਨੂੰ ਅਰੁਣਾਚਲ ਪ੍ਰਦੇਸ਼ 'ਚ 2015 ਤੋਂ 2025 ਵਿਚ ਦਿੱਤੇ ਗਏ ਕਰੀਬ 1,270 ਕਰੋੜ ਰੁਪਏ ਦੇ ਸਰਕਾਰੀ ਕੰਮਾਂ ਦੇ ਠੇਕਿਆਂ ਨੂੰ ਲੈ ਕੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸ਼ੁਰੂਆਤੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਸੀ। ਕਾਂਗਰਸ ਜਨਰਲ ਸਕੱਤਰ ਨੇ ਦੋਸ਼ ਲਗਾਇਆ ਕਿ ਖਾਂਡੂ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਜਾਂ ਉਨ੍ਹਾਂ ਤੋਂ ਅਸਤੀਫ਼ਾ ਲਿਆ ਜਾਣਾ ਚਾਹੀਦਾ ਸੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਖਾਂਡੂ ਅਤੇ ਪ੍ਰਧਾਨ ਮੰਤਰੀ ਨੇ 'ਇਸ ਮਾਮਲੇ ਦਾ ਸਾਹਮਣਾ ਕਰਨ' ਦਾ ਫੈਸਲਾ ਕੀਤਾ।

ਰਮੇਸ਼ ਅਨੁਸਾਰ, ਬੀਤੀ 3 ਅਗਸਤ ਨੂੰ ਸੁਪਰੀਮ ਕੋਰਟ ਨੇ ਸੀਬੀਆਈ ਦੀ ਉਸ ਰਿਪੋਰਟ 'ਤੇ ਨੋਟਿਸ ਲਿਆ, ਜਿਸ 'ਚ ਅਰੁਣਾਚਲ ਪ੍ਰਦੇਸ਼ ਸਰਕਾਰ 'ਤੇ ਜਾਂਚ 'ਚ ਸਹਿਯੋਗ ਨਹੀਂ ਕਰਨ ਅਤੇ ਜ਼ਰੂਰੀ ਰਿਕਾਰਡ ਉਪਲੱਬਧ ਨਹੀਂ ਕਰਵਾਉਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਕੋਰਟ ਨੇ ਰਾਜ ਦੇ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ (ਗ੍ਰਹਿ) ਨੂੰ 24 ਅਗਸਤ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ 24 ਅਗਸਤ ਨੂੰ ਹੋਈ ਸੁਣਵਾਈ 'ਚ ਰਾਜ ਸਰਕਾਰ ਨੇ ਕੋਰਟ ਨੂੰ ਦੱਸਿਆ ਕਿ ਉਸ ਨੇ ਸੀਬੀਆਈ ਨੂੰ ਮੰਗੇ ਗਏ ਰਿਕਾਰਡ ਅਤੇ ਦਸਤਾਵੇਜ਼ ਉਪਲੱਬਧ ਕਰਵਾਏ ਹਨ। ਕਾਂਗਰਸ ਨੇ ਕਿਹਾ ਕਿ ਮੁੱਖ ਮੰਤਰੀ ਦਾ ਅਹੁਦੇ 'ਤੇ ਬਣੇ ਰਹਿਣਾ 'ਅਸਾਧਾਰਨ ਅਤੇ ਪੂਰੀ ਤਰ੍ਹਾਂ ਅਸਵੀਕਾਰਯੋਗ' ਹੈ। ਰਮੇਸ਼ ਨੇ ਪ੍ਰਧਾਨ ਮੰਤਰੀ 'ਤੇ 'ਪਖੰਡ' ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਦੀ ਦੋਹਰੀ ਨੀਤੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ,''ਇਕ ਪਾਸੇ ਉਦਾਹਰਣ ਹੈ, ਖਾਧਾ ਹੈ, ਖਾਣ ਦਿੱਤਾ ਹੈ ਅਤੇ ਖੁਆਇਆ ਵੀ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਕੀਤਾ ਤਿਆਰ
NEXT STORY