ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਦੇ ਪਰਿਵਾਰਕ ਮੈਂਬਰਾਂ ਦੀਆਂ ਮਲਕੀਅਤ ਵਾਲੀਆਂ ਕੰਪਨੀਆਂ ਨੂੰ ਕਥਿਤ ਤੌਰ ’ਤੇ ਸਰਕਾਰੀ ਠੇਕੇ ਦਿੱਤੇ ਜਾਣ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਜਾਂਚ ਦਾ ਹੁਕਮ ਦਿੱਤੇ ਜਾਣ ਤੋਂ ਬਾਅਦ ਸੋਮਵਾਰ ਨੂੰ ਕਿਹਾ ਕਿ ਇਹ ਗੱਲ ਉਜਾਗਰ ਹੋ ਚੁੱਕੀ ਹੈ ਕਿ ‘ਨਾ ਖਾਵਾਂਗਾ, ਨਾ ਖਾਣ ਦਿਆਂਗਾ’ ਪੂਰੀ ਤਰ੍ਹਾਂ ਧੋਖਾ ਹੈ।
ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਦਾਅਵਾ ਵੀ ਕੀਤਾ ਕਿ ਕਈ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ ਵੀ ਇਸ ਕਤਾਰ ’ਚ ਹਨ, ਜਿਨ੍ਹਾਂ ’ਚ ‘ਪੂਰਬ-ਉੱਤਰ ਤੋਂ ਜਲਦ ਹੀ ਸਾਬਕਾ ਬਣਨ ਵਾਲੇ’ ਇਕ ਮੁੱਖ ਮੰਤਰੀ ਵੀ ਸ਼ਾਮਲ ਹਨ। ਉਨ੍ਹਾਂ ਦਾ ਇਸ਼ਾਰਾ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਵੱਲ ਸੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੀ. ਬੀ. ਆਈ. ਨੂੰ ਹੁਕਮ ਦਿੱਤਾ ਕਿ ਅਰੁਣਾਚਲ ਪ੍ਰਦੇਸ਼ ’ਚ ਜਨਤਕ ਕੰਮਾਂ ਦੇ ਠੇਕੇ ਮੁੱਖ ਮੰਤਰੀ ਪੇਮਾ ਖਾਂਡੂ ਦੇ ਪਰਿਵਾਰਕ ਮੈਂਬਰਾਂ ਦੀ ਮਲਕੀਅਤ ਵਾਲੀਆਂ ਕਥਿਤ ਕੰਪਨੀਆਂ ਨੂੰ ਦਿੱਤੇ ਜਾਣ ਦੇ ਮਾਮਲੇ ’ਚ ਉਹ ਦੋ ਹਫਤਿਆਂ ’ਚ ਸ਼ੁਰੂਆਤੀ ਜਾਂਚ ਕਰੇ।

ਰਮੇਸ਼ ਨੇ ‘ਐਕਸ’ ’ਤੇ ਪੋਸਟ ਕੀਤਾ ਕਿ ਸੁਪਰੀਮ ਕੋਰਟ ਨੇ ਅਜੇ ਹਾਲ ਹੀ ’ਚ ਸੀ. ਬੀ. ਆਈ. ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਪਰਿਵਾਰ ਦੇ ਮੈਂਬਰਾਂ ਨੂੰ ਕਥਿਤ ਤੌਰ ’ਤੇ ਦਿੱਤੇ ਗਏ ਠੇਕਿਆਂ ਦੀ ਸ਼ੁਰੂਆਤੀ ਜਾਂਚ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। ਇਹ ਤਾਂ ਇਕ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ‘ਨਾ ਖਾਵਾਂਗਾ, ਨਾ ਖਾਣ ਦਿਆਂਗਾ’ ਪੂਰੀ ਤਰ੍ਹਾਂ ਧੋਖਾ ਹੈ, ਇਹ ਹੁਣ ਉਜਾਗਰ ਹੋ ਰਿਹਾ ਹੈ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਸ ਸਮੇਂ ‘ਨਾ ਖਾਵਾਂਗਾ, ਨਾ ਖਾਣ ਦਿਆਂਗਾ’ ਦਾ ਨਾਅਰਾ ਦਿੱਤਾ ਸੀ ਜਦੋਂ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ
NEXT STORY