ਸ਼੍ਰੀਨਗਰ (ਭਾਸ਼)- ਸੁਰੱਖਿਆ ਫ਼ੋਰਸਾਂ ਨੇ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਜੈਸ਼-ਏ-ਮੁਹੰਮਦ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕਰ ਕੇ ਉਸ ਦੇ 6 ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਟਿਕਾਣਿਆਂ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਜ਼ਖੀਰਾ ਬਰਾਮਦ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਜੈਸ਼ ਨਾਲ ਜੁੜੇ 6 ਲੋਕਾਂ ਨੂੰ ਦੱਖਣ ਕਸ਼ਮੀਰ ਜ਼ਿਲ੍ਹੇ 'ਚ ਚਲਾਏ ਜਾ ਰਹੀ ਇਕ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਅਨੁਸਾਰ, ਜੈਸ਼ ਦੇ ਗ੍ਰਿਫ਼ਤਾਰ ਮੈਂਬਰਾਂ ਵਲੋਂ ਕੀਤੇ ਗਏ ਖ਼ੁਲਾਸਿਆਂ ਦੇ ਆਧਾਰ 'ਤੇ ਉਨ੍ਹਾਂ ਦੇ ਟਿਕਾਣਿਆਂ ਤੋਂ ਇਕ ਪਿਸਤੌਲ, ਏਕੇ ਰਾਈਫ਼ਲ ਦੀ 10 ਮੈਗਜ਼ੀਨ, ਏਕੇ ਰਾਈਫਲ ਦੇ ਕਈ ਕਾਰਤੂਸ ਅਤੇ ਵਾਇਰਲੈੱਸ ਸੈੱਟ ਬਰਾਮਦ ਕੀਤੇ ਗਏ।
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ 'ਚ 4 ਨੇਤਾਵਾਂ ਨੂੰ ਕੀਤਾ ਮੁਅੱਤਲ
NEXT STORY